ਮੋਗਾ ਵਿਖੇ ਕਿਸਾਨਾਂ ਵੱਲੋਂ ਅਕਾਲੀ ਦਲ ਦਾ ਵਿਰੋਧ, ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ
ਮੋਗਾ ਵਿਖੇ ਆਯੋਜਿਤ ਹੋਣ ਜਾ ਰਹੀ ਅਕਾਲੀ ਦਲ ਦੀ ਰੈਲੀ ਵਿਚ ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕੀਤਾ।
ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਹਨੀਂ ਦਿਨੀਂ ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਲਗਭਗ ਹਰੇਕ ਸ਼ਹਿਰ ਵਿਚ ਉਹਨਾਂ ਦਾ ਸਥਾਨਕ ਲੋਕਾਂ ਅਤੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ: ਭਾਰੀ ਬਾਰਿਸ਼ ਦੇ ਚਲਦਿਆਂ ਨਿਊਯਾਰਕ ਵਿਚ ਲੱਗੀ ਐਮਰਜੈਂਸੀ, ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਕੀਤੀ ਅਪੀਲ
ਅੱਜ ਮੋਗਾ ਵਿਖੇ ਆਯੋਜਿਤ ਹੋਣ ਜਾ ਰਹੀ ਅਕਾਲੀ ਦਲ ਦੀ ਰੈਲੀ ਵਿਚ ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕੀਤਾ। ਕਿਸਾਨਾਂ ਨੇ ਹੱਥਾਂ ਵਿਚ ਕਾਲੀਆਂ ਝੰਡੀਆਂ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਟਰੈਕਟਰਾਂ ਉੱਤੇ ਪਹੁੰਚੇ।
ਹੋਰ ਪੜ੍ਹੋ: ਸਭ ਤੋਂ ਜ਼ਿਆਦਾ ਅੰਤਰਰਾਸ਼ਟਰੀ ਗੋਲ ਕਰਨ ਵਾਲੇ ਖਿਡਾਰੀ ਬਣੇ Cristiano Ronaldo
ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲਹਿ ਗਈਆਂ। ਇਸ ਮੌਕੇ ਕਈ ਮਹਿਲਾਵਾਂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਬੀਤੇ ਦਿਨ ਸੁਖਬੀਰ ਬਾਦਲ ਨੂੰ ਲੁਧਿਆਣਾ ਦੇ ਸਾਹਨੇਵਾਲ ਵਿਚ ਵੀ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ।