ਪੰਜਾਬ ਕਾਂਗਰਸ ਵਿਚ All is Well ਨਹੀਂ, ਕਈ ਸਵਾਲ ਅਜੇ ਵੀ ਅਣਸੁਲਝੇ- ਹਰੀਸ਼ ਰਾਵਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਨਹੀਂ ਹੈ, ਅਜੇ ਵੀ ਕਈ ਸਵਾਲ ਅਣਸੁਲਝੇ ਹਨ, ਜਿਨ੍ਹਾਂ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ।

Harish Rawat

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਅੰਦਰੂਨੀ ਸੰਕਟ ਦੇ ਹੱਲ ਲਈ ਚੰਡੀਗੜ੍ਹ ਪੁੱਜੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਤੀਜੇ ਦਿਨ ਵੀ ਚੰਡੀਗੜ੍ਹ ਵਿਚ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰਾਨ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ।

ਹੋਰ ਪੜ੍ਹੋ: ਰਾਜਾ ਵੜਿੰਗ ਦਾ ਬਿਆਨ, ‘CM ਕੌਣ ਬਣੇਗਾ ਇਹ ਫੈਸਲਾ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੀ ਕਰਨਗੇ’

ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਨਹੀਂ ਹੈ, ਅਜੇ ਵੀ ਕਈ ਸਵਾਲ ਅਣਸੁਲਝੇ ਹਨ, ਜਿਨ੍ਹਾਂ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ।ਨਵਜੋਤ ਸਿੱਧੂ ਦੇ ਦਿੱਲੀ ਜਾਣ ਬਾਰੇ ਹਰੀਸ਼ ਰਾਵਤ ਨੇ ਕਿਹਾ ਕਿ ਇਹ ਚੰਗੀ ਗੱਲ ਹੈ। ਰਾਵਤ ਨੇ ਦੱਸਿਆ ਕਿ ਉਹਨਾਂ ਨੇ ਸਿੱਧੂ ਨਾਲ ਮੁਲਾਕਾਤ ਕੀਤੀ ਸੀ ਅਤੇ ਜੋ ਕੰਮ ਉਹਨਾਂ ਨੂੰ ਸੌਂਪਿਆ ਸੀ, ਉਹਨਾਂ ਨੇ ਉਸ ਦਾ ਬਿਓਰਾ ਵੀ ਦਿੱਤਾ।

ਹੋਰ ਪੜ੍ਹੋ: ਭਾਰੀ ਬਾਰਿਸ਼ ਦੇ ਚਲਦਿਆਂ ਨਿਊਯਾਰਕ ਵਿਚ ਲੱਗੀ ਐਮਰਜੈਂਸੀ, ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਕੀਤੀ ਅਪੀਲ

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਕੁਝ ਕੰਮ ਅਜਿਹੇ ਹੋਏ ਹਨ, ਜਿਨ੍ਹਾਂ ਦੀ ਜਿੰਨੀ ਤਾਰੀਫ ਕੀਤੀ ਜਾਵੇ ਘੱਟ ਹੈ। ਇਹਨਾਂ ਵਿਚ ਬਰਗਾੜੀ ਮਾਮਲੇ ਦੀ ਕਾਰਵਾਈ ਵੀ ਸ਼ਾਮਲ ਹੈ। ਹਰੀਸ਼ ਰਾਵਤ ਨੇ ਦੱਸਿਆ ਕਿ ਉਹਨਾਂ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੈਬਨਿਟ ਫੇਰਬਦਲ ਬਾਰੇ ਕੋਈ ਗੱਲ ਨਹੀਂ ਹੋਈ।