ਪੰਜਾਬ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੀ ਤਿਆਰੀ 'ਚ ਮਾਨ ਸਰਕਾਰ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੀ ਤਿਆਰੀ 'ਚ ਮਾਨ ਸਰਕਾਰ

image


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿਚ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ  ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਮਨਸ਼ੇ ਪਿਛਲੇ ਦਿਨੀਂ ਟਰਾਂਸਪੋਰਟ ਮੰਤਰੀ ਅਤੇ ਵਿਭਾਗ ਦੇ ਨੁਮਾਇੰਦਿਆਂ ਨੂੰ  ਦੇਹਰਾਦੂਨ ਸਥਿਤ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ (ਆਈ.ਡੀ.ਟੀ.ਆਰ.) ਦਾ ਦੌਰਾ ਕਰਨ ਲਈ ਭੇਜਿਆ ਗਿਆ |
ਆਈ.ਡੀ.ਟੀ.ਆਰ. ਦਾ ਇਹ ਦੌਰਾ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਸੜਕ ਹਾਦਸੇ ਘਟਾਉਣ ਲਈ ਲਾਈਸੈਂਸ ਜਾਰੀ ਕਰਨ ਦੀ ਪ੍ਰਣਾਲੀ ਨੂੰ  ਹੋਰ ਦਰੁਸਤ ਕਰਨ ਅਤੇ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ  ਪੁਖ਼ਤਾ ਤਰੀਕੇ ਨਾਲ ਤੇਜ਼ ਕਰਨ ਲਈ ਅਤੇ ਸੂਬੇ ਵਿਚ ਸਥਿਤ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਨੂੰ  ਅਪਡੇਟ ਕਰਨ ਦੀ ਜ਼ਰੂਰਤ ਦੇ ਮੱਦੇਨਜ਼ਰ ਕੀਤਾ ਗਿਆ ਹੈ | ਦੇਹਰਾਦੂਨ ਦੇ ਸੈਂਟਰ ਵਿਖੇ ਮਾਈਕ੍ਰੋਸਾਫ਼ਟ ਰਿਸਰਚ ਇੰਡੀਆ ਅਤੇ ਮਾਰੂਤੀ ਸੁਜ਼ੂਕੀ ਦੇ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ ਵਲੋਂ ਸਾਂਝੇ ਤੌਰ 'ਤੇ ਸਮਾਰਟਫ਼ੋਨ ਆਧਾਰਤ ਤਕਨਾਲੋਜੀ ਐਚ.ਏ.ਐਮ.ਐਸ. (ਹਾਰਨੈਸਿੰਗ ਆਟੋਮੋਬਾਈਲ ਫ਼ਾਰ ਸੇਫ਼ਟੀ) ਤਿਆਰ ਕੀਤੀ ਗਈ ਹੈ ਜਿਸ ਨੂੰ  ਦੇਹਰਾਦੂਨ ਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਚ ਵਰਤਿਆ ਜਾ ਰਿਹਾ ਹੈ |
ਮਨੁੱਖੀ ਛੋਹ ਰਹਿਤ ਅਤੇ ਸੈਂਸਰ-ਆਧਾਰਤ ਇਹ ਅਤਿ-ਆਧੁਨਿਕ ਤਕਨਾਲੋਜੀ ਪੰਜਾਬ ਵਿਚ ਟੈਸਟ ਦੇਣ ਵਾਲੇ ਵਿਅਕਤੀ ਦੀ ਪਛਾਣ ਸਮੇਂ ਹੋਣ ਵਾਲੀ ਧੋਖਾਧੜੀ ਨੂੰ  ਰੋਕੇਗੀ, ਟੈਸਟ ਦੇਣ ਵਾਲੇ ਵਿਅਕਤੀ ਵਲੋਂ ਸੀਟ ਬੈਲਟ ਨਾ ਵਰਤਣ ਅਤੇ ਟ੍ਰੈਫ਼ਿਕ ਸਿਗਨਲ ਦੀ ਉਲੰਘਣਾ ਬਾਰੇ ਰਿਪੋਰਟ ਦੇਵੇਗੀ | ਇਸ ਐਪਲੀਕੇਸ਼ਨ ਵਿਚ ਚÏਕ ਨੇੜੇ ਗੱਡੀ ਚਲਾਉਣਾ, ਸਮਾਨਾਂਤਰ ਪਾਰਕਿੰਗ ਅਤੇ ਗੱਡੀ ਬੈਕ ਕਰਨ ਦÏਰਾਨ ਡਰਾਈਵਿੰਗ ਦੇ ਸਥਾਪਤ ਮਾਪਦੰਡਾਂ ਬਾਰੇ ਸਹੀ ਸੇਧ ਦਿਤੀ ਜਾਵੇਗੀ¢
ਇਸ ਐਪਲੀਕੇਸ਼ਨ ਵਿਚ ਟੈਸਟ ਦੇ ਅੰਕ ਅਤੇ ਨਤੀਜੇ ਖ਼ੁਦ-ਬ-ਖ਼ੁਦ ਤਿਆਰ ਹੋ ਜਾਣਗੇ ਅਤੇ ਅਪਣੇ ਟੈਸਟ ਦੀ ਜਾਂਚ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਵੀਡੀਉ ਵੀ ਤਿਆਰ ਹੋ ਜਾਵੇਗੀ |
ਮਨੁੱਖੀ ਮੁਲਾਂਕਣ ਰਹਿਤ ਹੋਣ ਕਰਕੇ ਇਸ ਤਕਨਾਲÏਜੀ ਨਾਲ ਕੰਮ ਵਿੱਚ ਤੇਜ਼ੀ ਆਵੇਗੀ ਕਿਉ ਜੋ ਮਹਿਜ਼ 10 ਮਿੰਟ ਵਿੱਚ ਟੈਸਟ ਮੁਕੰਮਲ ਹੋਵੇਗਾ ਅਤੇ ਰਿਪੋਰਟ ਤਿਆਰ ਹੋ ਜਾਵੇਗੀ¢ ਇਸ ਦੇ ਨਾਲ ਹੀ ਪਹਿਲਾਂ ਨਾਲੋਂ ਵੀ ਬਾਰੀਕੀ ਨਾਲ ਟੈਸਟ ਦੇ ਨਤੀਜੇ ਤਿਆਰ ਹੋਣਗੇ ਤਾਂ ਜੋ ਸਿਰਫ਼ ਅਸਲ ਉਮੀਦਵਾਰਾਂ ਨੂੰ  ਹੀ ਲਾਇਸੈਂਸ ਜਾਰੀ ਕੀਤਾ ਜਾ ਸਕੇ¢