ਜਲੰਧਰ ਤੋਂ 'ਆਪ' ਵਿਧਾਇਕ ਅੰਗੁਰਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ
18 ਮਈ 2017 ਨੂੰ ਹਰਵਿੰਦਰ ਕੌਰ ਉਰਫ਼ ਮਿੰਟੀ ਨੇ ਭਾਜਪਾ ਆਗੂ ਵਿਜੇ ਸਾਂਪਲਾ ਦੇ ਭਤੀਜੇ ਆਸ਼ੂ ਸਾਂਪਲਾ, ਸ਼ੀਤਲ ਅੰਗੁਰਾਲ ਅਤੇ ਹੋਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
Sheetal Angural
ਜਲੰਧਰ - ਹਾਈਕੋਰਟ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਮਾਮਲੇ ਵਿਚ ਸ਼ਰਤੀਆ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਗਿਆ ਸੀ। ਅੰਗੁਰਲ ਅਦਾਲਤ ਵਿਚ ਪੇਸ਼ ਨਾ ਹੋਣ ’ਤੇ ਜਲੰਧਰ ਅਦਾਲਤ ਨੇ ਉਹਨਾਂ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅੰਗੁਰਲ ਲੰਬੇ ਸਮੇਂ ਤੋਂ ਇਸ ਮਾਮਲੇ 'ਚ ਪੇਸ਼ ਨਹੀਂ ਹੋ ਰਹੇ ਸਨ। ਛੇ ਸਾਲ ਪਹਿਲਾਂ 18 ਮਈ 2017 ਨੂੰ ਹਰਵਿੰਦਰ ਕੌਰ ਉਰਫ਼ ਮਿੰਟੀ ਨੇ ਭਾਜਪਾ ਆਗੂ ਵਿਜੇ ਸਾਂਪਲਾ ਦੇ ਭਤੀਜੇ ਆਸ਼ੂ ਸਾਂਪਲਾ, ਸ਼ੀਤਲ ਅੰਗੁਰਾਲ ਅਤੇ ਹੋਰਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।