ਪਟਵਾਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ; 586 ਨਵੀਆਂ ਪੋਸਟਾਂ ’ਤੇ ਹੋਵੇਗੀ ਭਰਤੀ
ਹੁਣ ਪਟਵਾਰੀਆਂ ਦੀ ਹਾਜ਼ਰੀ ਹੋਵੇਗੀ ਬਾਇਓਮੈਟ੍ਰਿਕ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦਰਅਸਲ ਪਟਵਾਰੀਆਂ ਦੀ ਹੜਤਾਲ 'ਤੇ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ 586 ਨਵੀਆਂ ਭਰਤੀਆਂ ਨੂੰ ਮਨਜ਼ੂਰੀ ਦਿਤੀ ਹੈ, ਇਹ ਨਿਯੁਕਤੀ ਮੈਰਿਟ ਦੇ ਆਧਾਰ ’ਤੇ ਹੋਵੇਗੀ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਰਮਨ ਨੂੰ ਸਿੰਗਾਪੁਰ ਦਾ ਰਾਸ਼ਟਰਪਤੀ ਬਣਨ 'ਤੇ ਦਿਤੀ ਵਧਾਈ
ਇਹ ਵੀ ਐਲਾਨ ਕੀਤਾ ਗਿਆ ਹੈ ਕਿ ਨਵ-ਨਿਯੁਕਤ 710 ਪਟਵਾਰੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿਤੇ ਜਾਣਗੇ। ਇਸ ਤੋਂ ਇਲਾਵਾ ਅੰਡਰ ਟਰੇਨਿੰਗ 741 ਪਟਵਾਰੀਆਂ ਨੂੰ ਫੀਲਡ ਵਿਚ ਉਤਾਰਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਹੁਣ ਪਟਵਾਰੀਆਂ ਦੀ ਹਾਜ਼ਰੀ ਬਾਇਓਮੀਟ੍ਰਿਕ ਵਿਧੀ ਰਾਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਟਵਾਰੀਆਂ ਦੀ 100 ਫ਼ੀ ਸਦੀ ਹਾਜ਼ਰੀ ਯਕੀਨੀ ਬਣਾਉਣ ਲਈ ਲਿਆ ਹੈ।
ਇਹ ਵੀ ਪੜ੍ਹੋ: ਪਟਿਆਲਾ 'ਚ ਅਣਪਛਾਤੇ ਵਾਹਨ ਦੀ ਸਾਈਡ ਲੱਗਣ ਕਾਰ ਡਵਾਈਡਰ ਨਾਲ ਟਕਰਾਈ ਬੇਕਾਬੂ ਕਾਰ
ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਤਹਿਸੀਲਾਂ ਅਤੇ ਪਟਵਾਰਖਾਨਿਆਂ 'ਚ ਖੱਜਲ-ਖੁਆਰੀ ਨਹੀਂ ਹੋਣ ਦਿਤੀ ਜਾਵੇਗੀ।