Dera Beas: ਬਾਬਾ ਗੁਰਿੰਦਰ ਸਿੰਘ ਢਿੱਲੋਂ ਢਿੱਲੋਂ ਵਲੋਂ ਨਵੇਂ ਵਾਰਸ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡੇਰਾ ਬਿਆਸ ਦੇ ਨਵੇਂ ਮੁਖੀ ਹੋਣਗੇ ਜਸਦੀਪ ਸਿੰਘ ਗਿੱਲ

Dera Beas: Baba Gurwinder Singh Dhillon announced the new heir

ਬਿਆਸ: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ  ਸਿੰਘ ਢਿੱਲੋਂ ਵੱਲੋਂ ਨਵੇਂ ਵਾਰਸ ਦਾ ਐਲਾਨ ਕੀਤਾ ਗਿਆ ਹੈ। ਹੁਣ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਹੋਣਗੇ।

ਦੱਸ ਦੇਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਵੀ ਦਿਲ ਦੀ ਬਿਮਾਰੀ ਤੋਂ ਪੀੜਤ ਹਨ।

photo

ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।