Ghaggar ’ਚ ਪਾਣੀ ਦਾ ਪੱਧਰ ਵਧਿਆ, ਪਹੁੰਚਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘੱਗਰ ਵਿਚ ਪਾਣੀ ਦਾ ਪੱਧਰ 747.8, ਖ਼ਤਰੇ ਦੀ ਨਿਸ਼ਾਨੀ 748 

Water Level in Ghaggar Rises, Reaches Near Danger Mark Latest News in Punjabi 

Water Level in Ghaggar Rises, Reaches Near Danger Mark Latest News in Punjabi ਸੰਗਰੂਰ : ਪੰਜਾਬ ਲਗਾਤਾਰ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਸੂਬੇ ’ਚ ਰਾਵੀ ਤੇ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਕਾਰਨ ਕਈ ਜ਼ਿਲ੍ਹਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਨਾਲ ਕਾਫ਼ੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਜਿਸ ਨਾਲ ਕਈ ਲੋਕ ਅਪਣੇ ਘਰ ਛੱਡਣ ਲਈ ਵੀ ਮਜ਼ਬੂਰ ਹੋਏ ਹਨ। ਇਸ ਵਿਚਕਾਰ ਪੰਜਾਬ ਵਿਚ ਸੰਕਟ ਅਜੇ ਟਲਿਆ ਨਹੀਂ ਹੈ, ਕਿਉਂਕਿ ਸੂਬੇ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਘੱਗਰ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਘੱਗਰ ਵਿਚ ਪਾਣੀ ਦਾ ਪੱਧਰ 747.8 ਨਾਪਿਆ ਗਿਆ ਹੈ ਜਦਕਿ ਖ਼ਤਰੇ ਦੀ ਨਿਸ਼ਾਨੀ 748 ਹੈ। ਇਸ ਮੌਕੇ ਉਤੇ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। 

ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਚਾਬਾ ਨੇ ਕਿਹਾ ਕਿ ਸਾਡੇ ਵਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਜੇ ਕੋਈ ਵੀ ਅਣਸੁਖਾਵੀਂ ਘਟਨਾ ਘੱਟ ਦੀ ਹੈ ਤਾਂ ਉਸ ਲਈ ਨਜਿੱਠਣ ਲਈ ਅਸੀਂ ਤਿਆਰ ਬਰ ਤਿਆਰ ਹਾਂ, ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਵਲੋਂ ਰਾਤ ਸਮੇਂ ਇਥੇ ਠਿਕਰੀ ਪਿਹਰਾ ਵੀ ਸ਼ੁਰੂ ਕਰਵਾ ਦਿਤਾ ਗਿਆ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਕੋਈ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ। ਸੰਗਰੂਰ ਦੇ ਡਿਪਟੀ ਕਮਿਸ਼ਨ ਰਾਹੁਲ ਚਾਬਾ ਵਲੋਂ ਇਲਾਕੇ ਦੇ ਲੋਕਾਂ ਦਾ ਵੀ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਇਲਾਕੇ ਦੇ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ, ਜਿਸ ਕਾਰਨ ਜੇ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਅਸੀਂ ਇਸ ਨਾਲ ਨਜਿੱਠਣ ਲਈ ਹੋਰ ਮਜ਼ਬੂਤ ਹੋਏ ਹਾਂ।

(For more news apart from stay tuned to Rozana Spokesman.)