ਪਟਿਆਲਾ ਰੈਲੀ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ : ਪ੍ਰਕਾਸ਼ ਸਿੰਘ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤ ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਲਈ ਇਥੇ ਸ਼ਿਵ ਮੰਦਿਰ ਦੇ ਮੀਟਿੰਗ ਹਾਲ ਵਿੱਚ ਇੱਕ ਭਰਵੇਂ ਇਕੱਠ........

Patiala rally will shake Captain government's roots: Parkash Singh Badal

ਪਾਤੜਾਂ  : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤ ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ਬਣਾਉਣ ਲਈ ਇਥੇ ਸ਼ਿਵ ਮੰਦਿਰ ਦੇ ਮੀਟਿੰਗ ਹਾਲ ਵਿੱਚ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਰੈਲੀ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸ਼ਰੇਆਮ ਗੁੰਡਾਗਰਦੀ ਕੀਤੀ ਹੈ ਅਤੇ ਧੱਕੇਸ਼ਾਹੀ ਦੀ ਅਜਿਹੀ ਮਿਸਾਲ ਅੱਜ ਤੱਕ ਕਿਤੋਂ ਵੀ ਸੁਣਨ ਨੂੰ ਨਹੀਂ ਮਿਲਦੀ। 

ਇਕੱਠ ਨੂੰ ਸੰਬੋਧਨ ਕਰਦਿਆਂ  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਅਤੇ ਖਤਮ ਕਰਨ ਲਈ ਕਾਂਗਰਸ ਸਰਕਾਰ ਵੱਲੋਂ ਜੋ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਆਗੂ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਉਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਅੱਜ ਤੱਕ ਕੋਈ ਇਸ ਤਰ੍ਹਾਂ ਰੈਲੀ ਵਿੱਚ ਪਹੁੰਚਣ ਲਈ ਹਲਕਾਵਾਰ ਅਪੀਲ ਕਰਨ ਵਾਸਤੇ ਨਹੀਂ ਆਇਆ ਕਿਉਂਕਿ ਇਹ ਸਾਰੇ ਪੰਜਾਬ ਅੰਦਰ ਮਸਲਾ ਹੀ ਇੰਨਾ ਗੰਭੀਰ ਹੈ ਕਿ ਸਾਨੂੰ ਏਨੀ ਮਿਹਨਤ ਕਰਨੀ ਪੈ ਰਹੀ ਹੈ। 

ਕਿਸਾਨੀ ਮੁੱਦਿਆਂ ਤੇ ਬੋਲਦਿਆਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮੈਂ ਤਾਂ ਆਪਣੀ ਸਾਰੀ ਉਮਰ ਹੀ ਕਿਸਾਨਾਂ ਦੇ ਮੁੱਦਿਆਂ ਤੇ ਸੰਘਰਸ਼ ਕਰਕੇ ਲਗਾ ਦਿੱਤੀ ਹੈ ਕਿਸਾਨੀ ਧੰਦਾ ਹੁਣ ਕੋਈ ਲਾਹੇਵੰਦ ਧੰਦਾ ਨਹੀਂ ਰਿਹਾ ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਮੰਨੀਆਂ ਜਾਣ ਅਤੇ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਇਸ ਦੌਰਾਨ ਬਾਦਲ ਵੱਲੋਂ ਹਲਕਾ ਸ਼ੁਤਰਾਣਾ ਅੰਦਰ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲੜਨ ਵਾਲੇ ਜਿੱਤੇ ਅਤੇ ਹਾਰੇ ਹੋਏ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ  ਹੌਸਲਾ ਵੀ ਦਿੱਤਾ ਗਿਆ

ਇਸ ਮੌਕੇ ਇਕੱਠ ਨੂੰ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ,ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ, ਗੁਰਸੇਵਕ ਸਿੰਘ ਧੂਹੜ ਸਕੱਤਰ ਸਾਬਕਾ ਵਿਧਾਇਕਾ,  ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਐਸਜੀਪੀਸੀ ਮੈਂਬਰ ਨਿਰਮਲ ਸਿੰਘ ਹਰਿਆਊ ,ਸਰਕਲ ਪ੍ਰਧਾਨ ਗੁਰਦੀਪ ਸਿੰਘ ਖਾਂਗ, ਸਾਬਕਾ ਚੇਅਰਮੈਨ ਪੀਏਡੀਬੀ ਬੈਂਕ ਬਲਿਹਾਰ ਸਿੰਘ ਹਰਿਆਊ ,ਯੂਥ ਆਗੂ ਵਰੁਣ ਕੁਮਾਰ ਕਾਂਸਲ,ਸਾਬਕਾ ਪ੍ਰਧਾਨ ਨਗਰ ਕੌਂਸਲ ਵਿਨੋਦ ਕੁਮਾਰ ਜਿੰਦਲ,ਸੁਖਵਿੰਦਰ ਸਿੰਘ ਬਰਾਸ, ਗੁਰਬਚਨ ਸਿੰਘ ਮੌਲਵੀਵਾਲਾ ਚੇਅਰਮੈਨ ਪੀ ਏ ਡੀ ਬੀ ਬੈਂਕ ਨੇ ਸੰਬੋਧਨ ਕੀਤਾ।