ਸਾਜਨਪ੍ਰੀਤ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼

ਏਜੰਸੀ

ਖ਼ਬਰਾਂ, ਪੰਜਾਬ

ਪੇਸ਼ ਕਰਨ ਤੋਂ ਬਾਅਦ ਸਾਜਨਪ੍ਰੀਤ 5 ਦਿਨ ਦੇ ਰਿਮਾਂਡ 'ਤੇ

Khalistani aressted from amritsar

ਅੰਮ੍ਰਿਤਸਰ: ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਨੌਜਵਾਨ ਸਾਜਨਪ੍ਰੀਤ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਗ੍ਰਿਫਤਾਰ ਕੀਤੇ ਗਏ ਨੌਜਵਾਨ ‘ਤੇ ਦੋਸ਼ ਹੈ ਕਿ ਸਾਜਨਪ੍ਰੀਤ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਸੀ ਅਤੇ ਉਸ ਨੇ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਪਾਕਿਸਤਾਨ ਤੋਂ ਆਏ ਡ੍ਰੋਨ ਨੂੰ ਨਸ਼ਟ ਕੀਤਾ ਸੀ।

ਇਥੇ ਇਹ ਵੀ ਦੱਸਣਯੋਗ ਹੈ ਕਿ 22 ਸਤੰਬਰ ਨੂੰ ਐੱਸ. ਐੱਸ. ਓ. ਸੀ. ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਭਾਰੀ ਮਾਤਰਾ 'ਚ ਹਥਿਆਰਾਂ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਹੋਈ ਪੁੱਛਗਿੱਛ ਦੌਰਾਨ ਹੋਰ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ,

ਇਨ੍ਹਾਂ ਵਿਅਕਤੀਆਂ ਤੋਂ ਹੋਈ ਪੁੱਛਗਿੱਛ ਦੌਰਾਨ ਹੀ ਸਾਜਨਪ੍ਰੀਤ ਦਾ ਨਾਮ ਸਾਹਮਣੇ ਆਉਣ 'ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਸਾਜਨਪ੍ਰੀਤ ਦਾ ਰਿਮਾਂਡ ਹਾਸਿਲ ਕਰ ਲਿਆ ਗਿਆ ਜਿਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।