''ਬੇਅਦਬੀ ਦੇ ਮੁੱਦੇ 'ਤੇ ਇਨਸਾਫ਼ ਦਿਵਾਉਣ 'ਚ ਕੈਪਟਨ ਸਰਕਾਰ ਫੇਲ੍ਹ''

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਲ 2015 ਵਿਚ ਬਰਗਾੜੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਮੁੱਦਾ ਇਕ ਵਾਰ ਫਿਰ ਗਰਮਾਉਂਦਾ ਨਜ਼ਰ ਆ ਰਿਹਾ ਹੈ।

Sukhpal Khaira

ਚੰਡੀਗੜ੍ਹ : ਸਾਲ 2015 ਵਿਚ ਬਰਗਾੜੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਮੁੱਦਾ ਇਕ ਵਾਰ ਫਿਰ ਗਰਮਾਉਂਦਾ ਨਜ਼ਰ ਆ ਰਿਹਾ ਹੈ। ਕਿਉਂਕਿ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ 14 ਅਕਤੂਬਰ ਨੂੰ ਬਰਗਾੜੀ ਵਿਖੇ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਕਿ 14 ਅਕਤੂਬਰ ਨੂੰ ਕਾਲੇ ਦਿਹਾੜੇ ਵਜੋਂ ਮਨਾਇਆ ਜਾਵੇਗਾ।

ਉਨ੍ਹਾਂ ਅਕਾਲੀ ਅਤੇ ਕਾਂਗਰਸ ਸਰਕਾਰ 'ਤੇ ਉਂਗਲ ਉਠਾਉਂਦਿਆਂ ਆਖਿਆ ਕਿ ਚਾਰ ਸਾਲ ਬਾਅਦ ਵੀ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਨਹੀਂ ਮਿਲ ਸਕਿਆ। ਉਨ੍ਹਾਂ ਕੈਪਟਨ ਸਰਕਾਰ ਵੱਲੋਂ ਬਰਗਾੜੀ ਦੀ ਦਾਣਾ ਮੰਡੀ ਨੂੰ ਲਗਾਈ ਤਾਰਕੰਡਾ ਦਾ ਵੀ ਡਟ ਕੇ ਵਿਰੋਧ ਕੀਤਾ।

ਦੱਸ ਦਈਏ ਕਿ ਸਾਲ 2015 ਵਿਚ ਬਰਗਾੜੀ ਵਿਖੇ 14 ਅਕਤੂਬਰ ਬਰਗਾੜੀ ਅਤੇ ਕੋਟਕਪੂਰਾ ਵਿਚ ਬੇਅਦਬੀ ਵਜੋਂ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਪੁਲਿਸ ਨੇ ਗੋਲੀਬਾਰੀ ਕਰ ਦਿੱਤੀ ਸੀ। ਜਿਸ ਦੌਰਾਨ ਦੋ ਸਿੱਖਾਂ ਦੀ ਮੌਤ ਹੋ ਗਈ ਸੀ, ਇਹ ਮਾਮਲਾ ਚਾਰ ਸਾਲ ਬੀਤ ਜਾਣ 'ਤੇ ਵੀ ਕਿਸੇ ਤਣ ਪੱਤਣ ਨਹੀਂ ਲੱਗ ਸਕਿਆ, ਜਿਸ ਕਰਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।