ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਅੰਦੋਲਨ ਹੋਰ ਭਖਿਆ, ਵੱਖ -ਵੱਖ ਥਾਵਾਂ ਤੇ ਰੇਲ ਟਰੈਕਾਂ 'ਤੇ ਧਰਨੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੰਭੂ ਬਾਰਡਰ ਤੇ ਵੀ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

Farmers protest on railway track

ਕਿਸਾਨ ਆਗੂਆਂ ਨੇ ਇਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਉਹ ਹਰ ਯਤਨ ਕਰਨਗੇ। ਕਿਸਾਨਾਂ ਵੱਲੋਂ ਰੋਸ ਵਜੋਂ ਅਣਮਿੱਥੇ ਸਮੇਂ ਲ਼ਈ ਰੇਲ ਪਟੜੀਆਂ ‘ਤੇ ਧਰਨੇ ਦਿੱਤੇ ਜਾ ਰਹੇ ਹਨ। ਰੇਲ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਜਾਵੇਗਾ।ਲਾਕਡਾਊਨ ਤੋਂ ਬਾਅਦ  ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਕੋਈ ਵੀ ਸਪੈਸ਼ਲ ਟਰੇਨ ਨਹੀਂ ਚਲਾਈ ਗਈ ਹੈ।

ਚੰਡੀਗੜ੍ਹ ਰੇਲਵੇ ਦੇ ਸਟੇਸ਼ਨ ਸੁਪਰਡੈਂਟ ਅਨਿਲ ਅਗਰਵਾਲ ਨੇ ਦੱਸਿਆ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਮੌਜੂਦਾ ਸਮੇਂ ਚ ਦੋ ਸਪੈਸ਼ਲ ਟਰੇਨਾਂ ਚੱਲ ਰਹੀਆਂ ਸਨ ਇਹ ਦੋਵੇਂ ਟਰੇਨਾਂ ਕਿਸਾਨ ਅੰਦੋਲਨ ਨੂੰ ਦੇਖਦਿਆਂ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤੀਆਂ ਗਈਆਂ ਹਨ।