ਮੋਗਾ 'ਚ ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਰੱਦ ਨਹੀਂ ਕਰਦੀ ਉਸ ਸਮੇਂ ਤੱਕ ਘਿਰਾਓ ਕੀਤਾ ਜਾਵੇਗਾ

Reliance petrol pump in Moga

 ਮੋਗਾ:  ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸੰਬੰਧ ਵਿੱਚ ਅੱਜ ਤੋਂ ਕਿਸਾਨ ਜਥੇਬੰਦੀਆਂ ਨਵੀਆਂ ਸਰਗਰਮੀਆਂ ਨੇ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸ ਦੇ ਚੱਲਦੇ ਅੱਜ ਦੂਜੇ ਦਿਨ ਵੀ ਮੋਗਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁਧ ਰਿਲਾਇੰਸ ਪੈਟਰੋਲ ਪੰਪਾਂ ਦਾ ਵਿਰੋਧ ਜਾਰੀ ਰਿਹਾ ਹੈ। 

ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ ਬਾਹਰ ਧਰਨੇ ਲਾਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਆਰਡੀਨੈਂਸ ਰੱਦ ਨਹੀਂ ਕਰਦੀ ਉਸ ਸਮੇਂ ਤੱਕ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਵਪਾਰਾਂ ਦਾ ਘਿਰਾਓ ਕੀਤਾ ਜਾਵੇਗਾ।