ਰਾਹੁਲ ਗਾਂਧੀ 3 ਦੀ ਥਾਂ 4 ਅਕਤੂਬਰ ਨੂੰ ਆਉਣਗੇ ਪੰਜਾਬ, ਨਵਜੋਤ ਸਿੱਧੂ ਵੀ ਹੋਣਗੇ ਸ਼ਾਮਲ

ਏਜੰਸੀ

ਖ਼ਬਰਾਂ, ਪੰਜਾਬ

ਰਾਹੁਲ ਗਾਂਧੀ ਦੀ ਰੈਲੀ 'ਚ ਨਵਜੋਤ ਸਿੱਧੂ ਵੀ ਲੈਣਗੇ ਹਿੱਸਾ

Rahul Gandhi;s Tractor Rally will be delayed one day

ਨਵੀਂ ਦਿੱਲੀ - ਕਿਸਾਨ ਅੰਦੋਲਨ ਵਿਚ ਤਾਕਤ ਭਰਨ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਸ ਹਫ਼ਤੇ ਪੰਜਾਬ ਆ ਰਹੇ ਹਨ। ਰਾਹੁਲ ਗਾਂਧੀ ਨੇ ਆਪਣੇ ਪੰਜਾਬ ਆਉਣ ਦੀ ਤਾਰੀਕ ਵਿਚ ਫੇਰਬਦਲ ਕੀਤਾ ਹੈ ਦਰਅਸਲ ਉਹਨਾਂ ਨੇ ਪਹਿਲਾਂ 3,4 ਅਤੇ 5 ਅਕਤੂਬਰ ਨੂੰ ਪੰਜਾਬ ਵਿਚ ਟਰੈਕਟਰ ਰੈਲੀ ਕੱਢਣੀ ਸੀ ਪਰ ਹੁਣ ਉਹਨਾਂ ਨੇ 4 ਤਾਰੀਕ ਨੂੰ ਇਹ ਰੈਲੀ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਹੁਣ ਉਹ 4, 5 ਅਤੇ 6 ਤਾਰੀਕ ਨੂੰ ਪੰਜਾਬ ਵਿਚ ਟਰੈਕਟਰ ਰੈਲੀ ਕਰਨਗੇ। 

ਦੱਸ ਦਈਏ ਕਿ ਰਾਹੁਲ ਗਾਂਧੀ ਇਹ ਰੈਲੀ ਮੋਗਾ ਤੋਂ ਸ਼ੁਰੂ ਕਰਨਗੇ ਅਤੇ ਇਸ ਰੈਲੀ ਵਿਚ ਨਵਜੋਤ ਸਿੱਧੂ ਵੀ ਹਿੱਸਾ ਲੈਣਗੇ। ਇਸ ਗੱਲ ਦੀ ਪੁਸ਼ਟੀ ਹਰੀਸ਼ ਰਾਵਤ ਵੱਲੋਂ ਕੀਤੀ ਗਈ ਹੈ ਉਹਨਾਂ ਕਿਹਾ ਕਿ ''ਮੈਨੂੰ ਪੂਰਾ ਭਰੋਸਾ ਹੈ ਕਿ ਨਵਜੋਤ ਸਿੱਧੂ ਇਸ ਰੈਲੀ ਵਿਚ ਜਰੂਰ ਆਉਣਗੇ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ ਰੈਲੀ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਵੀ ਮੋਗਾ ਵਿਖੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਹੈ।

ਕਾਂਗਰਸ ਵੱਲ਼ੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਅਤੇ ਹੋਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਇਸ ਟਰੈਕਟਰ ਰੈਲੀ ਵਿਚ ਸ਼ਾਮਲ ਹੋਣਗੇ। ਇਸ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਹੋਣਗੇ।