ਡਰੋਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 1 ਲੱਖ ਦਾ ਇਨਾਮ
ਡੀਆਈਜੀ ਨੇ ਕਿਹਾ- ਲੋਕ ਦੁਸ਼ਮਣਾਂ ਦਾ ਸਾਹਮਣਾ ਕਰਨ ਲਈ ਸਾਥ ਦੇਣ
ਅੰਮ੍ਰਿਤਸਰ: ਭਾਰਤ ਦੀ ਸਰਹੱਦ 'ਤੇ ਹਰ ਰੋਜ਼ ਪਾਕਿਸਤਾਨੀ ਡਰੋਨਾਂ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ। ਇਸ ਦੇ ਨਾਲ ਹੀ ਇਸ 'ਤੇ ਨਜ਼ਰ ਰੱਖਣ ਲਈ ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ. ਪ੍ਰਭਾਕਰ ਜੋਸ਼ੀ ਨੇ ਸਰਹੱਦੀ ਲੋਕਾਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨੀ ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀਐਸਐਫ ਨਾਲ ਕੰਮ ਕਰ ਰਹੇ ਹਨ। ਕਿਰਪਾ ਕਰਕੇ ਸਹਿਯੋਗ ਦਿਓ, ਤਾਂ ਜੋ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।
ਡੀ.ਆਈ.ਜੀ ਜੋਸ਼ੀ ਨੇ ਕਿਹਾ ਕਿ ਸਰਹੱਦ 'ਤੇ ਬੀ.ਐਸ.ਐਫ. ਪੂਰੀ ਤਰ੍ਹਾਂ ਚੌਕਸ ਹਨ।
ਪਾਕਿਸਤਾਨ ਭਾਰਤ ਅਤੇ ਪੰਜਾਬ ਵਿੱਚ ਤਣਾਅ ਵਧਾਉਣ ਲਈ ਡਰੱਗਜ਼ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬੀ.ਐਸ.ਐਫ. ਦੁਸ਼ਮਣ ਦੇ ਇਨ੍ਹਾਂ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੇ। ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀਐਸਐਫ ਕੰਮ ਕਰ ਰਹੀ ਹੈ। ਭਾਰਤੀ ਸਰਹੱਦ 'ਤੇ ਹਾਈਟੈਕ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਸਰਹੱਦ 'ਤੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਵਾਰ-ਵਾਰ ਭੇਜੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਦੀ ਖੇਪ ਫੜ ਕੇ ਪਾਕਿਸਤਾਨ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਇਸੇ ਤਰ੍ਹਾਂ ਪਾਕਿਸਤਾਨ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜਦੋਂ ਵੀ ਉਹ ਸਰਹੱਦ ਨੇੜੇ ਕੋਈ ਵੀ ਸ਼ੱਕੀ ਗਤੀਵਿਧੀ ਦੇਖਦੇ ਹਨ ਤਾਂ ਉਹ ਤੁਰੰਤ ਇਸ ਦੀ ਸੂਚਨਾ ਬੀ.ਐਸ.ਐਫ, ਪੰਜਾਬ ਪੁਲਿਸ ਜਾਂ 112 ਨੰਬਰ 'ਤੇ ਦੇਣ। ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਸੂਚਨਾ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਅਤੇ ਉਸ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।