ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 140 ਪੇਟੀਆਂ ਸਮੇਤ 2 ਲੋਕਾਂ ਨੂੰ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਮੁਲਜ਼ਮ ਹੋਇਆ ਫਰਾਰ

photo

 

ਲੁਧਿਆਣਾ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਇੰਸਪੈਕਟਰ ਬੇਅੰਤ ਜੁਨੇਜਾ ਦੀ ਅਗਵਾਈ ਵਿੱਚ ਸੀਆਈਏ-2 ਦੀ ਟੀਮ ਨੇ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਦੋ ਤਸਕਰਾਂ ਨੂੰ ਕਾਬੂ ਕਰ ਲਿਆ। ਜਦਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ। ਏਸੀਪੀ ਗੁਰਪ੍ਰੀਤ ਸਿੰਘ ਅਤੇ ਇੰਸਪੈਕਟਰ ਬੇਅੰਤ ਜੁਨੇਜਾ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ। ਕੁਝ ਲੋਕ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰ ਰਹੇ ਹਨ।

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਮੁਲਜ਼ਮਾਂ ਨੂੰ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਸਾਹਮਣੇ ਮਹਾਵੀਰ ਕਲੋਨੀ ਤੋਂ ਫੜਿਆ।
ਮੁਲਜ਼ਮਾਂ ਦੀ ਪਛਾਣ ਚੰਦਨ ਵਾਸੀ ਮੁਹੱਲਾ ਪੁਨੀਤ ਨਗਰ ਟਿੱਬਾ ਰੋਡ ਅਤੇ ਮੋਨੂੰ ਵਾਸੀ ਚਰਨ ਨਗਰ ਟਿੱਬਾ ਰੋਡ ਵਜੋਂ ਹੋਈ ਹੈ। ਸੂਰਜ ਸਾਹਨੀ ਵਾਸੀ ਮੁਹੱਲਾ ਅਸ਼ੋਕ ਵਿਹਾਰ ਭਾਮੀਆਂ ਕਲਾਂ ਮੌਕੇ ਤੋਂ ਫਰਾਰ ਹੋ ਗਿਆ। ਚੰਦਨ ਫਰਾਰ ਮੁਲਜ਼ਮ ਸੂਰਜ ਸਾਹਨੀ ਦਾ ਕੈਂਟਰ ਚਲਾਉਂਦਾ ਹੈ।

ਮੁਲਜ਼ਮਾਂ ਕੋਲੋਂ 140 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਨੇ ਕੈਂਟਰ ਗੱਡੀ ਵੀ ਕਬਜ਼ੇ ਵਿੱਚ ਲੈ ਲਈ ਹੈ। ਮੁਲਜ਼ਮਾਂ ਨੂੰ ਅੱਜ ਪੁਲਿਸ ਅਦਾਲਤ ਵਿੱਚ ਪੇਸ਼ ਕਰੇਗੀ। ਮੁਲਜ਼ਮਾਂ ਦਾ ਰਿਮਾਂਡ ਲਿਆ ਜਾਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਮੁਲਜ਼ਮ ਸ਼ਹਿਰ ਵਿੱਚ ਇੰਨੀ ਵੱਡੀ ਮਾਤਰਾ ਵਿੱਚ ਸ਼ਰਾਬ ਕਿਸ-ਕਿਸ ਨੂੰ ਸਪਲਾਈ ਕਰਨ ਜਾ ਰਹੇ ਸਨ।