ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਬਰਤਨ ਮਾਂਜਣ ਦੀ ਕੀਤੀ ਸੇਵਾ
ਨੀਲੇ ਰੰਗ ਦੇ ਪਟਕੇ 'ਚ ਆਏ ਨਜ਼ਰ, ਰੁਮਾਲਾ ਸਾਹਿਬ ਵੀ ਕੀਤਾ ਭੇਟ
ਅੰਮ੍ਰਿਤਸਰ - ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ 'ਤੇ ਹਨ। ਪੰਜਾਬ ਪਹੁੰਚ ਕੇ ਉਹਨਾਂ ਨੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਥੇ ਮੱਥਾ ਟੇਕਿਆ ਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਲੰਗਰ ਹਾਲ ਵਿਚ ਬਰਤਨ ਮਾਂਜਣ ਦੀ ਸੇਵਾ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ 'ਤੇ ਨੀਲੇ ਰੰਗ ਦਾ ਖੰਡੇ ਵਾਲਾ ਪਟਕਾ ਬੰਨ੍ਹਿਆ ਤੇ ਇਸ ਤੋਂ ਪਹਿਲਾਂ ਜਦੋਂ ਉਹ ਜੋੜੋ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਆਏ ਸਨ ਤਾਂ ਉਨ੍ਹਾਂ ਨੇ ਪੱਗ ਬੰਨ੍ਹੀ ਸੀ।
Rahul Gandhi At Sri Darbar Sahib
ਉਨ੍ਹਾਂ ਦੀ ਇਸ ਫੇਰੀ ਨੂੰ ਨਿੱਜੀ ਰੱਖਿਆ ਗਿਆ ਹੈ, ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਲਈ ਨਹੀਂ ਪੁੱਜੇ, ਕਾਂਗਰਸੀ ਐੱਮਪੀ ਗੁਰਜੀਤ ਔਜਲਾ ਨੇ ਰਾਹੁਲ ਗਾਂਧੀ ਦਾ ਸਿਰਫ਼ ਏਅਰਪੋਰਟ 'ਤੇ ਹੀ ਸਵਾਗਤ ਕੀਤਾ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।
Rahul Gandhi At Sri Darbar Sahib