Mansa News: ਮਾਨਸਾ ਦੇ ਪਿੰਡ ਖੈਰਾ ਖੁਰਦ 'ਚ ਵਿਅਕਤੀ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mansa News: ਰਾਧੇਸ਼ਿਆਮ ਵਜੋਂ ਹੋਈ ਪਹਿਚਾਣ

Khaira Khurd murder Mansa News

Khaira Khurd murder Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਵਿੱਚ ਪੰਚਾਇਤੀ ਚੋਣਾਂ ਦੌਰਾਨ ਨਿੱਜੀ ਰੰਜਿਸ਼ ਕਾਰਨ ਆਮ ਆਦਮੀ ਪਾਰਟੀ (ਆਪ) ਦੇ ਇੱਕ ਵਲੰਟੀਅਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇ ਸ਼ਿਆਮ ਵਜੋਂ ਹੋਈ ਹੈ। ਉਹ 38 ਸਾਲ ਦੇ ਸਨ।

ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਕਤਲ ਵਿੱਚ ਇੱਕ ਪੁਲਿਸ ਅਧਿਕਾਰੀ ਦਾ ਰੀਡਰ ਸ਼ਾਮਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਕਰੀਬ 9 ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।