ਪੰਜਾਬੀ ਗਾਇਕ ਸੁਰਿੰਦਰ ਬਾਕਰਪੁਰੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਹੀਂ ਮਿਲਿਆ ਕੋਈ ਸੁਸਾਈਡ ਨੋਟ

Punjabi singer Surinder Bakarpuri ends his life by hanging himself

ਕਪੂਰਥਲਾ: ਥਾਣਾ ਭੁਲੱਥ (ਕਪੂਰਥਲਾ) ਅਧੀਨ ਆਉਂਦੇ ਪਿੰਡ ਬਾਕਰਪੁਰ ਤੋਂ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ’ਤੇ ਪੁੱਜੀ ਭੁਲੱਥ ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਕਪੂਰਥਲਾ ਮੋਰਚਰੀ ’ਚ ਰਖਵਾਇਆ ਹੈ। ਥਾਣਾ ਮੁੱਖੀ ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।