ਗੁਰਦੁਆਰਾ ਸ਼੍ਰੀ ਡੇਰਾ ਸਾਹਿਬ ਲੁਹਾਰ ਵਿਖੇ 550 ਸਾਲਾ ਪ੍ਰਕਾਸ਼ ਦਿਹਾੜੇ 'ਤੇ ਸਮਾਗਮ

ਏਜੰਸੀ

ਖ਼ਬਰਾਂ, ਪੰਜਾਬ

ਇਸ ਮੌਕੇ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ ਨੇ ਸ਼ਤਾਬਦੀ ਸਮਾਗਮਾਂ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Events on 550th Daylight Day

ਲੁਹਾਰ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਪਿਤਾ ਪੁਰਖੀ ਜੱਦੀ ਪਿੰਡ ਪੱਠੇਵਿੰਡਪੁਰ ਹੁਣ ਡੇਰਾ ਸਾਹਿਬ ਲੁਹਾਰ ਵਿਖੇ ਪਿਤਾ ਬਾਬਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲੁਹਾਰ ਵਿਖੇ 550 ਸਾਲਾ ਸ਼ਤਾਬਦੀ ਸਮਾਗਮ ਆਰੰਭ ਹੋਏ ਹਨ। ਇਸ ਮੌਕੇ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਜੀ ਨੇ ਸ਼ਤਾਬਦੀ ਸਮਾਗਮਾਂ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਮਾਣਯੋਗ ਸਪੀਕਰ ਸਾਹਿਬ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ "ਬੋਲੇ ਸੋ ਨਿਹਾਲ ਦਾ ਜੈਕਾਰਾ ਲਾਇਆ ਗਿਆ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਜਿੱਥੇ ਉਹਨਾਂ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਅਤੇ ਉਹਨਾਂ ਦੀ ਕਰਮ ਭੂਮੀ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ ਤੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ।

ਓਥੇ ਹੀ ਗੁਰੂ ਨਾਨਕ ਦੇਵ ਜੀ ਦੇ ਜੱਦੀ ਪਿੰਡ ਪਿਤਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ਼੍ਰੀ ਡੇਰਾ ਸਾਹਿਬ ਲੁਹਾਰ  ਵਿਖੇ ਵੀ ਵਿਸ਼ੇਸ਼ ਤੌਰ ਤੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ। 1,2 ਅਤੇ 3 ਨਵੰਬਰ ਨੂੰ ਚੱਲਣ ਵਾਲੇ ਇਹਨਾਂ ਸ਼ਤਾਬਦੀ ਸਮਾਗਮਾਂ ਵਿੱਚ ਦੂਰੋਂ-ਦੂਰੋਂ ਚੱਲ ਕੇ ਪਹਿਲੇ ਦਿਨ ਲੱਖਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਨਾਨਕ ਦੇਵ ਜੀ ਦੇ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਇਸ ਦੌਰਾਨ ਪਹਿਲੇ ਦਿਨ ਭਾਰਤ ਦੇ ਲੋਕ ਸਭਾ ਦੇ ਸਪੀਕਰ ਮਾਣਯੋਗ ਸ਼੍ਰੀ ਓਮ ਬਿਰਲਾ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਆਪਣੇ ਆਪ ਨੂੰ ਵਡਭਾਗਾ ਦੱਸਿਆ। ਉਹਨਾਂ ਨੇ ਆਪਣੇ ਆਪਣੇ ਭਾਸ਼ਣ ਨੂੰ ਸ਼ੁਰੂ ਕਰਦਿਆਂ ਬੋਲੇ ਸੋ ਨਿਹਾਲ ਦਾ ਜੈਕਾਰਾ ਲਗਾਇਆ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ  ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਉਹਨਾਂ ਨਾਲ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ਼੍ਰੀ ਜਸਬੀਰ ਸਿੰਘ ਡਿੰਪਾ ਵੀ ਪਹੰਚੇ ਅਤੇ ਉਹਨਾਂ ਵੱਲੋਂ ਵੀ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਤੋਂ ਜਾਣੂ ਕਰਵਾਇਆ। ਇਸ ਸ਼ਤਾਬਦੀ ਸਮਾਗਮਾਂ ਦੇ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਕਰ ਰਹੇ ਬਾਬਾ ਲੱਖਾ ਸਿੰਘ ਜੀ ਕੋਟੇ ਵਾਲਿਆਂ ਵੱਲੋਂ ਮਾਣਯੋਗ ਸਪੀਕਰ ਸ਼੍ਰੀ ਓਮ ਬਿਰਲਾ ਜੀ ਨੂੰ ਗੁਰੂ ਨਾਨਕ ਦੇਵ ਜੀ ਦੇ ਜੱਦੀ ਪਿੰਡ ਪਧਾਰਨ ਤੇ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।