1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ : ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀਐਸਯੂ ਵਲੋਂ ਸੂਬੇ ਭਰ 'ਚ ਹੜਤਾਲ ਅਤੇ ਰੋਸ ਪ੍ਰਦਰਸ਼ਨ

Protest

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਅਤੇ ਸਾਜਸ਼ ਘਾੜਿਆਂ ਨੂੰ ਸਖ਼ਤ ਸਜ਼ਾਵਾਂ ਦੁਆਉਣ ਲਈ ਫ਼ਰੀਦਕੋਟ, ਪਟਿਆਲਾ, ਬਠਿੰਡਾ, ਮੁਕਤਸਰ, ਮੋਗਾ, ਨਵਾਂ ਸ਼ਹਿਰ, ਫਾਜਿਲਕਾ, ਜਲੰਧਰ, ਨੰਗਲ, ਨਾਭਾ, ਰੋਪੜ 'ਚ ਰੋਸ ਪ੍ਰਦਰਸ਼ਨ ਅਤੇ ਹੜਤਾਲ ਕੀਤੀ ਗਈ।
ਇਸ ਮੌਕੇ ਪੀ.ਐਸ.ਯੂ ਦੇ ਸੂਬਾ ਪ੍ਰਧਾਨ ਰਣਬੀਰ ਰੰਧਾਵਾ, ਜਨਰਲ ਸਕੱਤਰ ਗਗਨ ਸੰਗਰਾਮੀ,

ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ 1984 ਵਿਚ ਸਿੱਖਾਂ ਦਾ ਕਤਲੇਆਮ ਗਿਣੀਮਿਥੀ ਸਾਜਸ਼ ਅਤੇ ਸਿਆਸੀ ਪੁਸ਼ਤਪਨਾਹੀ ਤਹਿਤ ਕੀਤਾ ਗਿਆ ਕਤਲੇਆਮ ਸੀ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਸਿਖ ਕਤਲੇਆਮ 'ਚ ਇਨਸਾਫ਼ ਮਿਲਿਆ ਹੁੰਦਾ ਤਾਂ ਗੁਜਰਾਤ ਮੁਸਲਿਮ ਕਤਲੇਆਮ ਨਾ ਹੁੰਦਾ। ਉਨ੍ਹਾਂ ਕਿਹਾ ਕਿ ਯੂਨੀਅਨ ਮੰਗ ਕਰਦੀ ਹੈ ਕਿ ਸਾਰੇ ਮੁੱਖ ਦੋਸ਼ੀਆਂ ਅਤੇ ਸਾਜਸ਼ਕਰਤਾਵਾਂ ਨੂੰ ਸਖ਼ਤ ਸਜ਼ਾਵਾਂ ਦਿਤੀਆਂ ਜਾਣ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।