ਖੇਤਾਂ 'ਚ ਕੰਮ ਕਰਦੇ ਮਜ਼ਦੂਰ ਨੂੰ ਸੱਪ ਨੇ ਡੰਗਿਆ, ਮੌਤ

ਏਜੰਸੀ

ਖ਼ਬਰਾਂ, ਪੰਜਾਬ

ਖੇਤਾਂ 'ਚ ਕੰਮ ਕਰਦੇ ਮਜ਼ਦੂਰ ਨੂੰ ਸੱਪ ਨੇ ਡੰਗਿਆ, ਮੌਤ

image

ਕਲਾਨੋਰ, 1 ਨਵੰਬਰ (ਗੁਰਦੇਵ ਸਿੰਘ ਰਜਾਦਾ) : ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਦੇ ਖੇਤ ਮਜ਼ਦੂਰ ਬਾਬੂ ਮਸੀਹ (70) ਪੁੱਤਰ ਮੀਦਾ ਮਸੀਹ ਦੀ ਖੇਤਾਂ ਵਿਚ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਵੱਡੇ ਬੇਟੇ ਸਟੀਫ਼ਨ ਮਸੀਹ ਨੇ ਦਸਿਆ ਉਸ ਦੇ ਪਿਤਾ ਬਾਬੂ ਮਸੀਹ ਬੀਤੀ 28 ਸਤੰਬਰ ਨੂੰ ਜ਼ਿਮੀਦਾਰਾਂ ਦੇ ਖੇਤਾਂ ਵਿਚ ਕੰਮ ਕਰ ਰਹੇ ਸਨ, ਜਿਥੇ ਉਨ੍ਹਾਂ ਨੂੰ ਜ਼ਹਿਰੀਲੇ ਸੱਪ ਨੇ ਡੰਗ ਮਾਰਿਆ। ਉਨ੍ਹਾਂ ਨੂੰ ਇਲਾਜ ਲਈ ਤੁਰਤ ਅੰਮ੍ਰਿਤਸਰ ਦੇ ਨਿਜੀ ਹਸਪਤਾਲ  ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਅਪਣੇ ਪਿੱਛੇ ਪਤਨੀ, ਦੋ ਬੇਟੇ ਅਤੇ ਇਕ ਬੇਟੀ ਨੂੰ ਛੱਡ ਗਿਆ ਹੈ।