ਲੁਟੇਰਿਆਂ ਨੇ ਹਮਲਾ ਕਰਕੇ ਬਜ਼ੁਰਗ ਤੋਂ ਲੁੱਟੇ 5 ਲੱਖ 50 ਹਜ਼ਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

Crime

ਤਰਨਤਾਰਨ : ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ਵਿਚੋਂ 5 ਲੱਖ 50 ਹਜ਼ਾਰ ਰੁਪਏ ਕੱਢਵਾ ਕੇ ਵਾਪਸ ਆਪਣੇ ਘਰ ਨੂੰ ਪਰਤ ਰਹੇ ਪਿਓ ਪੁੱਤ ਨੂੰ ਲੁਟੇਰਿਆਂ ਨੇ ਹਮਲਾ ਕਰਕੇ ਨਕਦੀ ਖੋਹ ਕੋ ਫਰਾਰ ਹੋ ਗਏ ਹਨ । ਇਸ ਮੌਕੇ ਬਜ਼ੁਰਗ ਵਿਅਕਤੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਵੀ ਕਰ ਦਿੱਤਾ ਗਿਆ। ਪੀੜਤ ਨੇ ਥਾਣਾ ਭਿੱਖੀਵਿੰਡ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ ।

ਜਰਨੈਲ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਬੂੜਚੰਦ ਨੇ ਦੱਸਿਆ ਕਿ ਉਹ ਆਪਣੇ ਲੜਕੇ ਬਲਵਿੰਦਰ ਸਿੰਘ ਸਮੇਤ ਸਟੇਟ ਬੈਂਕ ਦੀ ਬ੍ਰਾਂਚ ਵਿਚੋਂ 5 ਲੱਖ 50 ਹਜਾਰ ਰੁਪਏ ਕਢਵਾ ਕੇ ਪੱਟੀ ਮਾਰਗ ਰਾਹੀ ਆਪਾਣੇ ਪਿੰਡ ਜਾ ਰਿਹਾ ਸੀ । ਜਦੋਂ ਉਹ ਸਾਂਧਰਾ ਪਿੰਡ ਦੇ ਪੁਲ ਕੋਲ ਪਹੁੰਚੇ ਤਾਂ ਇਸੇ ਦੌਰਾਨ ਪਿੱਛੋਂ ਆਏ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਜਰਨੈਲ ਸਿੰਘ ਨੂੰ ਜ਼ਖ਼ਮੀ ਕਰਕੇ ਉਨ੍ਹਾਂ ਦਾ ਪੈਸਿਆਂ ਵਾਲਾ ਝੋਲਾ ਖੋਹ ਲਿਆ ਅਤੇ ਫਰਾਰ ਹੋ ਗਏ।

 

ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਭਿੱਖੀਵਿੰਡ 'ਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਲੁਟੇਟਿਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਲ੍ਹੇ ਵਿਚ ਲਗਾਤਾਰ ਅਪਰਾਧਿਕ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ । ਇੰਨਾ ਹੀ ਨਹੀਂ ਪੰਜਾਬ ਪੁਲਿਸ ਦਾ ਇਕ ਥਾਣੇਦਾਰ ਨੇ ਜਦੋਂ ਅਚਾਨਕ ਪਏ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਉਸ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ।