image
ਫ਼ਿਰੋਜ਼ਪੁਰ, 1 ਨਵੰਬਰ (ਸੁਭਾਸ਼ ਕੱਕੜ) : ਨਾਰਕੋਟਿਕ ਕੰਟਰੋਲ ਸੈੱਲ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 500 ਗ੍ਰਾਮ ਅਫ਼ੀਮ ਤੇ ਇਕ ਮੋਟਰਸਾਈਕਲ ਬਰਾਮਦ ਕਰ ਕੇ ਦੋ ਵਿਅਕਤੀਆਂ ਵਿਰੁਧ ਥਾਣਾ ਮੱਖੂ ਵਿਖੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏਐਸਆਈ ਮੰਗ ਸਿੰਘ ਨੇ ਦਸਿਆ ਕਿ ਪੁਲਿਸ ਪਾਰਟੀ ਨੇ ਬੀਤੀ ਸ਼ਾਮ ਲੋਹੀਆਂ ਰੋਡ ਮੱਖੂ ਵਿਖੇ ਚੈਕਿੰਗ ਦੌਰਾਨ ਦੋਸ਼ੀ ਪ੍ਰਵੇਜ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਰਸੂਲਪੁਰ, ਹਰਮੇਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਵਾਰਡ ਨੰਬਸ 13 ਟੀਚਰ ਕਾਲੌਨੀ ਫ਼ਿਰੋਜ਼ਪੁਰ ਜੋ ਮੋਟਰਸਾਈਕਲ 'ਤੇ ਸਵਾਰ ਸਨ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ।
image
ਪੁਲਿਸ ਨੇ ਦਸਿਆ ਕਿ ਉਕਤ ਵਿਅਕਤੀਆਂ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।