2022 ਦੀਆਂ ਚੋਣਾਂ ਨੂੰ ਲੈ ਕੇ CM ਚੰਨੀ ਦੀ 117 ਹਲਕਾ ਇੰਚਾਰਜਾਂ ਨਾਲ ਮੀਟਿੰਗ ਮੀਟਿੰਗ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਭਵਨ ਵਿਖੇ ਕਾਂਗਰਸ ਦੇ ਆਗੂਆਂ, ਹਲਕਾ ਇੰਚਾਰਜਾਂ ਅਤੇ ਵਿਧਾਇਕਾਂ ਨੂੰ ਮੁਲਾਕਾਤ ਕੀਤੀ।

CM Channi

ਚੰਡੀਗੜ੍ਹ: ਪੰਜਾਬ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਧਿਰਾਂ ਸਰਗਰਮ ਹਨ। ਇਸ ਦੇ ਚਲਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਭਵਨ ਵਿਖੇ ਕਾਂਗਰਸ ਦੇ ਆਗੂਆਂ, ਹਲਕਾ ਇੰਚਾਰਜਾਂ ਅਤੇ ਵਿਧਾਇਕਾਂ ਨੂੰ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹੇ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਾਰਨ ਵਾਲੇ ਆਗੂਆਂ ਨੂੰ ਵੀ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ।

ਮੀਟਿੰਗ ਸਬੰਧੀ ਗੱਲ ਕਰਦਿਆਂ ਨਵਤੇਜ ਚੀਮਾ ਨੇ ਕਿਹਾ ਕਿ ਮੀਟਿੰਗ ਵਿਚ 2022 ਦੀਆਂ ਚੋਣਾਂ ਸਬੰਧੀ ਚਰਚਾ ਕੀਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਸਭ ਮੀਟਿੰਗ ਵਿਚ ਇਕੱਠੇ ਹੋ ਕੇ ਅਪਣੇ ਵਿਚਾਰ ਸਾਂਝੇ ਕਰ ਰਹੇ ਹਨ। ਮੀਟਿੰਗ ਵਿਚ 117 ਹਲਕਾ ਇੰਚਾਰਜ ਵੀ ਮੌਜੂਦ ਹਨ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਦੇ ਨਾਲ ਹਾਂ। ਉਹਨਾਂ ਇਹ ਵੀ ਕਿਹਾ ਕਿ ਕਾਂਗਰਸ ਵਿਚ ਸਭ ਠੀਕ ਹੈ।

ਉਧਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਤੋਂ ਦੋ ਦਿਨ ਪਹਿਲਾਂ ਸਿਆਸੀ ਧਮਾਕਾ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਤੋਂ ਰਸਮੀ ਤੌਰ 'ਤੇ ਅਸਤੀਫ਼ਾ ਦਿੱਤਾ ਹੈ। ਉਹਨਾਂ ਨੇ ਅਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪਿਆ, ਇਸ ਤੋਂ ਇਲਾਵਾ ਉਹਨਾਂ ਨੇ ਅਪਣੀ ਨਵੀਂ ਪਾਰਟੀ ਦੇ ਨਾਂਅ ਦਾ ਖੁਲਾਸਾ ਕੀਤਾ ਹੈ। ਉਹਨਾਂ ਦੀ ਪਾਰਟੀ ਦਾ ਨਾਂਅ ‘ਪੰਜਾਬ ਲੋਕ ਕਾਂਗਰਸ’ ਹੈ।