ਪੰਜਾਬ ਫੇਰੀ ’ਤੇ ਆਉਣਗੇ PM ਨਰਿੰਦਰ ਮੋਦੀ, 5 ਨਵੰਬਰ ਨੂੰ ਜਾਣਗੇ ਡੇਰਾ ਬਿਆਸ

ਸਪੋਕਸਮੈਨ ਸਮਾਚਾਰ ਸੇਵਾ  | Ashish Kumar

ਖ਼ਬਰਾਂ, ਪੰਜਾਬ

ਉਹਨਾਂ ਦੀ ਡੇਰਾ ਬਿਆਸ ਫੇਰੀ ਨੂੰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।

PM Modi to visit Punjab on November 5


ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਉਹ ਆਪਣੇ ਦੌਰੇ ਦੌਰਾਨ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਉਹਨਾਂ ਦੀ ਡੇਰਾ ਬਿਆਸ ਫੇਰੀ ਨੂੰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।