Moga Accident: ਮੋਗਾ 'ਚ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਮਾਰੀ ਟੱਕਰ, ਹਸਪਤਾਲ 'ਚ ਤੋੜਿਆ ਦਮ 

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Swaran Singh

Moga Accident News:  ਮੋਗਾ 'ਚ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸਮਾਲਸਰ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਜਾਂਚ ਅਧਿਕਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਸਿਮਰਨਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਪਿਤਾ ਸਵਰਨ ਸਿੰਘ ਟਰੱਕ ਚਲਾਉਂਦਾ ਸੀ। ਉਹ ਸਮਾਲਸਰ ਨੇੜੇ ਟਰੱਕ ਖੜ੍ਹਾ ਕਰ ਕੇ ਢਾਬੇ ’ਤੇ ਪਾਣੀ ਪੀਣ ਗਿਆ ਸੀ। ਇਸ ਤੋਂ ਬਾਅਦ ਉਹ ਸੜਕ ਦੇ ਕਿਨਾਰੇ ਖੜ੍ਹਾ ਸੀ। ਉਸੇ ਸਮੇਂ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਮਾਲਕ ਉਥੋਂ ਫਰਾਰ ਹੋ ਗਿਆ ਤੇ ਮ੍ਰਿਤਕ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।