Ludhiana Murder News: ਲੁਧਿਆਣਾ 'ਚ ਪਤੀ ਨੇ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ludhiana Murder News: ਸੇਵਾਮੁਕਤ ਜ਼ਿਲ੍ਹਾ ਅਟਾਰਨੀ ਹੈ ਮੁਲਜ਼ਮ ਹਰਚਰਨ ਸਿੰਘ
Husband killed his wife with sharp weapons in Ludhiana: ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ 'ਚ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਕਤਲ ਕਰਨ ਵਾਲਾ ਵਿਅਕਤੀ ਸੇਵਾਮੁਕਤ ਜ਼ਿਲ੍ਹਾ ਅਟਾਰਨੀ ਅਧਿਕਾਰੀ ਹੈ।
ਇਹ ਵੀ ਪੜ੍ਹੋ : Health News : ਫਲਾਂ ਦੇ ਛਿਲਕਿਆਂ ਨੂੰ ਸੁੱਟਣ ਦੀ ਬਜਾਏ ਇਸ ਤਰ੍ਹਾਂ ਕਰੋ ਇਸਤੇਮਾਲ
ਥਾਣਾ ਡਿਵੀਜ਼ਨ ਨੰਬਰ 5 ਦੇ ਇੰਚਾਰਜ ਨੀਰਜ ਚੌਧਰੀ ਨੇ ਦਸਿਆ ਕਿ ਪੁਲਿਸ ਨੇ ਮ੍ਰਿਤਕ ਔਰਤ ਦੇ ਪੁੱਤਰ ਦੀ ਸ਼ਿਕਾਇਤ ’ਤੇ ਪਿਤਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਸ਼ੀ ਵਿਅਕਤੀ ਦਾ ਨਾਂ ਹਰਚਰਨ ਸਿੰਘ ਹੈ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : Punjab State: ਜੇ ਪੰਜਾਬੀ ਸੂਬਾ ਨਾ ਬਣਦਾ ਤਾਂ ਅੱਜ ਸਾਡੇ ਪੰਜਾਬ 'ਚ ਵੀ ਪੰਜਾਬੀ ਓਨੀ ਨਜ਼ਰ ਆਉਣੀ ਸੀ ਜਿੰਨੀ ਹੁਣ ਲਾਹੌਰ 'ਚ ਨਜ਼ਰ ਆਉਂਦੀ ਹੈ
ਕਰਵਾ ਚੌਥ ਵਾਲੇ ਦਿਨ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ 'ਚ ਝਗੜਾ ਹੋ ਗਿਆ। ਗੁੱਸੇ ਵਿੱਚ ਆ ਕੇ ਹਰਚਰਨ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਮਨਜੀਤ ਕੌਰ ਦੇ ਸਿਰ ’ਤੇ ਵਾਰ ਕਰ ਦਿਤਾ। ਜਿਸ ਨਾਲ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ।