Punjab Holiday News: ਪੰਜਾਬ ਵਿਚ ਬੱਚਿਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆਈਆਂ ਤਿੰਨ ਸਰਕਾਰੀ ਛੁੱਟੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Holiday News: , ਬੰਦ ਰਹਿਣਗੇ ਵਿਦਿਅਕ ਤੇ ਸਰਕਾਰੀ ਅਦਾਰੇ

Punjab Holiday News

Punjab Holiday News: ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਅਦਾਰੇ ਤਿੰਨੋਂ ਦਿਨ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਦਿਨ ਸ਼ਨੀਵਾਰ ਅਤੇ ਅੰਤ ਵਿੱਚ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਅਜਿਹੇ 'ਚ ਲਗਾਤਾਰ ਤਿੰਨ ਦਿਨ ਛੁੱਟੀਆਂ ਹੋਣਗੀਆਂ। ਸਰਕਾਰ ਜਲਦ ਹੀ ਦੋਵਾਂ ਦਿਨਾਂ ਦੀ ਛੁੱਟੀ ਸਬੰਧੀ ਇਕ ਹੋਰ ਵੱਖਰਾ ਨੋਟੀਫਿਕੇਸ਼ਨ ਜਾਰੀ ਕਰੇਗੀ।