Sri Muktsar Sahib ਵਿਚ ਵਕੀਲਾਂ ਤੇ ਪੁਲਿਸ ਵਿਚਕਾਰ ਮਾਮੂਲੀ ਝੜਪ
ਵਕੀਲ ਨਾਲ ਕੁੱਟਮਾਰ ਉਪਰੰਤ ਪਰਚਾ ਦਰਜ ਨਾ ਕਰਨ ਦਾ ਮਾਮਲਾ
Minor Clash Between Lawyers and Police at Sri Muktsar Sahib Latest News in Punjabi ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਚ ਵਕੀਲਾਂ ਤੇ ਪੁਲਿਸ ਵਿਚਕਾਰ ਮਾਮੂਲੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਿਚ ਵਕੀਲਾਂ ਤੇ ਪੁਲਿਸ ਵਿਚਕਾਰ ਮਾਮੂਲੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਹ ਝੜਪ ਬੀਤੀਂ ਦਿਨੀਂ ਵਕੀਲ ਨਾਲ ਹੋਈ ਕੁੱਟਮਾਰ ਨੂੰ ਲੈ ਕੇ ਪੁਲਿਸ ਵਲੋਂ ਪਰਚਾ ਦਰਜ ਨਾ ਕਰਨ ਦੇ ਸਬੰਧ ਵਿਚ ਹੋਈ ਹੈ।
ਦੱਸ ਦਈਏ ਕਿ ਕੁੱਝ ਵਿਅਕਤੀਆਂ ਵੱਲੋਂ ਵਕੀਲ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਵਿਚ ਵਕੀਲ ਦੇ ਸਿਰ ’ਤੇ ਅਤੇ ਉਨ੍ਹਾਂ ਦੇ ਸਾਥੀ ਦੇ ਗੰਭੀਰ ਸੱਟਾਂ ਲੱਗੀਆਂ ਸਨ। ਜਿਸ ਨੂੰ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਨੇ ਵੀ ਪਰਚਾ ਦਰਜ ਕਰਨ ਦੀ ਮੰਗ ਕੀਤੀ ਸੀ। ਤੇ ਪਰਚਾ ਦਰਜ ਨਾ ਕਰਨ ਦੀ ਸੂਰਤ ਵਿਚ ਰੋਸ ਤੇਜ਼ ਕਰਨ ਦੀ ਗੱਲ ਕਹੀ ਗਈ ਸੀ। ਜਿਸ ਨੂੰ ਲੈ ਕੇ ਵਕੀਲਾਂ ਤੇ ਪੁਲਿਸ ਵਿਚਕਾਰ ਮਾਮੂਲੀ ਝੜਪ ਹੋਈ।
(For more news apart from Minor Clash Between Lawyers and Police at Sri Muktsar Sahib Latest News in Punjabi stay tuned to Rozana Spokesman.)