ਕੈਨੇਡਾ ਵਿਚ ਪੰਜਾਬੀ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ
ਮੋਗਾ ਜ਼ਿਲ੍ਹੇ ਦੇ ਪਿੰਡ ਮੱਲੇਆਣਾ ਨਾਲ ਸਬੰਧਿਤ ਸੀ ਮ੍ਰਿਤਕ
Punjabi man dies in Canada News
Punjabi man dies in Canada News: ਕੈਨੇਡਾ ਤੋਂ ਇਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਹੋਰ ਪੰਜਾਬੀ ਦੀ ਦਰਦਨਾਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਧੀਰਾ ਵਜੋਂ ਹੋਈ ਹੈ।
ਜੋ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਮੱਲੇਆਣਾ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਪਿਛਲੇ ਕਈ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ। ਧੀਰਾ ਦੇ ਭਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਸ ਦੀ ਮੌਤ ਦਿਲ ਦੀ ਧੜਕਣ ਰੁਕਣ ਕਾਰਨ ਹੋਈ ਹੈ। ਰਣਜੀਤ ਸਿੰਘ ਦੀ ਹੋਈ ਅਚਾਨਕ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਪਸਰ ਗਈ।