ਅੱਜ ਪੰਜਾਬ ਦੇ ਇਕ ਰੋਜ਼ਾ ਦੌਰਾ ਕਰਨਗੇ ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਅੱਜ ਦੇਣਗੇ ਚੌਥੀ ਗਰੰਟੀ
ਚੰਡੀਗੜ੍ਹ (ਅੰਕੁਰ ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ ਯਾਨੀ ਅੱਜ (ਵੀਰਵਾਰ) ਨੂੰ ਇਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਤ ਹੋਵੇਗੀ।
ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ। ਭਗਵੰਤ ਮਾਨ ਨੇ ਦਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ।
ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵਲੋਂ ਆਯੋਜਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।