ਗੁਰਵਿੰਦਰ ਸਿੰਘ ਕਤਲ ਕੇਸ ਮਾਮਲੇ ’ਚ ਮੁੱਖ ਮੁਲਜ਼ਮ ਹਰਕਮਲਜੀਤ ਸਿੰਘ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਤਨੀ ’ਤੇ ਲੱਗੇ ਸਨ ਪ੍ਰੇਮੀ ਨਾਲ ਮਿਲ ਕੇ ਗੁਰਵਿੰਦਰ ਸਿੰਘ ਨੂੰ ਕਤਲ ਕਰਨ ਦੇ ਦੋਸ਼

Main accused Harkamaljit Singh arrested in Gurvinder Singh murder case

ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਵਿੱਚ ਦੋ ਦਿਨ ਪਹਿਲਾਂ ਇਕ ਪਤਨੀ ਵਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕੀਤੇ ਗਏ ਗੁਰਵਿੰਦਰ ਸਿੰਘ ਦੇ ਮਾਮਲੇ ਵਿੱਚ ਵੱਡਾ ਅਪਡੇਟ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਹਰਕਮਲਜੀਤ ਸਿੰਘ ਜੋ ਕਿ ਬੱਲੂਆਣਾ ਨਾਲ ਸੰਬੰਧਿਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਉਸ ਤੋਂ ਕਤਲ ਕੇਸ ਨਾਲ ਸੰਬੰਧਿਤ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।