ਪੰਜਾਬ ਦੇ 261 ਸਕੂਲਾਂ ਨੂੰ ਦਿਤਾ ਜਾ ਰਿਹਾ ਹੈ ਸਮਾਰਟ ਸਕੂਲਾਂ ਦਾ ਰੂਪ: ਸੋਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਚੰਗੇ ਪੱਧਰ ਦੀ ਸਿੱਖਿਆ...

261 Smart Schools are being set up in Punjab : Soni

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਚੰਗੇ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਇਰਾਦੇ ਨਾਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸੂਬੇ ਦੇ ਕਈ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਿਆ ਜਾ ਰਿਹਾ ਹੈ। ਇਸ ਸਾਰੀ ਪ੍ਰਕਿਰਿਆ ਦਾ ਮੁੱਖ ਉਦੇਸ਼ ਚੰਗੇ ਪੱਧਰ ਦੀ ਸਿੱਖਿਆ ਪ੍ਰਦਾਨ ਕਰਵਾ ਕੇ ਸਿੱਖਿਆ ਪ੍ਰਣਾਲੀ ਨੂੰ ਕਾਰਗਰ ਤੇ ਸੁਖਾਲਾ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਪੀ.ਆਈ.ਸੀ.ਟੀ.ਈ.ਐਸ., (ਇਕ ਕਾਰਜਕਾਰੀ ਏਜੰਸੀ) ਵੱਲੋਂ 21319 ਕਲਾਸ ਰੂਮਾਂ ਨੂੰ ਡਿਜੀਟਲ ਕਲਾਸ ਰੂਮਾਂ ਵਿਚ ਬਦਲਣ ਲਈ ਟੈਂਡਰ ਮੰਗੇ ਗਏ ਹਨ। ਸਿੱਖਿਆ ਦੇ ਨਵੀਨੀਕਰਨ ਦੀ ਇਸ ਪਹਿਲ ਤਹਿਤ 53731ਸਰਕਾਰੀ ਸਕੂਲ ਜਿੰਨਾਂ ਵਿਚੋਂ 3000 ਸਰਕਾਰੀ ਪ੍ਰਾਇਮਰੀ ਸਕੂਲ ਅਤੇ 2371 ਸਰਕਾਰੀ ਹਾਈ/ਸੈਕੰਡਰੀ ਸਕੂਲ ਸ਼ਾਮਲ ਹਨ, ਕਵਰ ਕੀਤੇ ਜਾਣਗੇ। ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਇੰਟਰਨੈੱਟ ਸਹੂਲਤ ਦੇਣ ਦੇ ਮੱਦੇਨਜ਼ਰ ਦਿਲਚਸਪੀ ਦੇ ਪ੍ਰਗਟਾਵੇ ਮੰਗੇ ਗਏ ਹਨ ਅਤੇ 6 ਕੰਪਨੀਆਂ ਵੱਲੋਂ ਅਪਣੇ ਮਤੇ ਜਮ੍ਹਾਂ ਕਰਵਾਏ ਗਏ ਹਨ।

ਸ੍ਰੀ ਸੋਨੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਅਤੇ 3 ਤੋਂ 6 ਸਾਲ ਦੇ ਬੱਚਿਆਂ ਲਈ ਨਵੇਂ ਦਾਖਲੇ ਸ਼ੁਰੂ ਕੀਤੇ ਜਾ ਚੁੱਕੇ ਹਨ। 1.73 ਲੱਖ ਵਿਦਿਆਰਥੀ ਵੱਖ ਵੱਖ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨਾਂ ਵਿਚ ਦਾਖ਼ਲਾ ਲੈ ਚੁੱਕੇ ਹਨ। ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਵਧਾਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨਾਂ ਦਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਗਿਆ ਹੈ। ਸੂਬੇ ਦੇ 2387 ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਵਿਚ ਅੰਗਰੇਜ਼ੀ ਨੂੰ ਮੁੱਖ ਮਾਧਿਅਮ ਵਜੋਂ ਲਾਗੂ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਅੰਗਰੇਜ਼ੀ 'ਤੇ ਵਿਦਿਆਰਥੀਆਂ ਦੀ ਪਕੜ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰੀ ਸਕੂਲਾਂ ਦੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਈ.ਈ.ਐਲ.ਟੀ.ਐਸ ਪੱਧਰ ਦੀ ਅੰਗਰੇਜ਼ੀ ਦੀ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।