ਇੰਗਲੈਂਡ ਸਥਿਤ ਗੁਰ: ਸਿੰਘ ਸਭਾ ਸਲੋਅ 'ਚ ਨਾਨਕਸ਼ਾਹੀ ਕੈਲੰਡਰ ਰਿਲੀਜ਼ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇੰਗਲੈਂਡ ਸਥਿਤ ਗੁਰਦੁਆਰਾ ਸਿੰਘ ਸਭਾ ਸਲੋਅ ਵਿਖੇ ਨਵੇਂ ਸਾਲ ਦੇ ਮੌਕੇ 'ਤੇ  ਸਿੱਖ ਆਗੂਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ....

ਨਾਨਕ ਸ਼ਾਹੀ

ਸਲੋਅ : ਇੰਗਲੈਂਡ ਸਥਿਤ ਗੁਰਦੁਆਰਾ ਸਿੰਘ ਸਭਾ ਸਲੋਅ ਵਿਖੇ ਨਵੇਂ ਸਾਲ ਦੇ ਮੌਕੇ 'ਤੇ  ਸਿੱਖ ਆਗੂਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਸ ਕੈਲੰਡਰ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਮੁੱਖ ਤਸਵੀਰ ਤੋਂ ਇਲਾਵਾ ਬੀਬੀ ਸਦਾ ਕੌਰ, ਮਹਾਰਾਜਾ ਦਲੀਪ ਸਿੰਘ ਦੀ ਬੇਟੀ ਸੋਫ਼ੀਆ ਜਿੰਦਾਂ ਅਤੇ ਸਾਕਾ ਨੀਲਾ ਦੀ ਸ਼ਹੀਦ ਬੀਬੀ ਅਵਤਾਰ ਕੌਰ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਵਿਚ ਪੁੱਜੀਆਂ ਸਿੱਖ  ਸੰਗਤਾਂ ਨੇ ਲੰਗਰ ਵਿਚ ਵਧ ਚੜ੍ਹ ਕੇ ਸੇਵਾ ਕੀਤੀ ਅਤੇ ਗੁਰੂ ਦਾ ਅਤੁੱਟ ਵਰਤਾਇਆ ਗਿਆ।

ਇਹ ਤਸਵੀਰਾਂ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀਆਂ ਹਨ, ਜਿੱਥੇ ਨਵੇਂ ਸਾਲ ਮੌਕੇ ਪਹੁੰਚੀਆਂ ਸੰਗਤਾਂ ਸ਼ਰਧਾ ਤੇ ਸਤਿਕਾਰ ਨਾਲ ਲੰਗਰ ਛਕ ਰਹੀਆਂ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪੁੱਜੀਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਅਰਦਾਸ ਉਪਰੰਤ ਗੁਰਦੁਆਰਾ ਸਾਹਿਬ 'ਚ ਪੁੱਜੇ ਸਿੱਖ ਬੁਲਾਰਿਆਂ ਨੇ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿੱਖ ਆਗੂਆਂ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹੇ ਜਾਣ ਲਈ ਉਨ੍ਹਾਂ ਸਿੱਖਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਗੁਪਤ ਤਰੀਕੇ ਨਾਲ ਇਸ ਸਾਰੇ ਕੰਮ ਨੂੰ ਨੇਪਰੇ ਚਾੜ੍ਹਨ ਵਿਚ ਮਿਹਨਤ ਕੀਤੀ ਅਤੇ ਕਰ ਰਹੇ ਹਨ।

ਦਸ ਦਈਏ ਕਿ ਇਸ ਤੋਂ ਇਲਾਵਾ ਇੰਗਲੈਂਡ ਸਮੇਤ ਵਿਸ਼ਵ ਦੇ ਹੋਰਨਾਂ ਦੇਸ਼ਾਂ ਵਿਚ ਵੀ ਨਵੇਂ ਸਾਲ ਦੇ ਮੌਕੇ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।