ਅਗਾਊਾ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ 'ਆਸ਼ੀਰਵਾਦ' ਨਾਲ ਖੁਲੇਆਮ ਘੁੰਮ ਰਿਹੈ

ਏਜੰਸੀ

ਖ਼ਬਰਾਂ, ਪੰਜਾਬ

ਅਗਾਊਾ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਚੰਨੀ ਸਰਕਾਰ ਦੇ 'ਆਸ਼ੀਰਵਾਦ' ਨਾਲ ਖੁਲੇਆਮ ਘੁੰਮ ਰਿਹੈ ਬਿਕਰਮ ਸਿੰਘ ਮਜੀਠੀਆ : ਰਾਘਵ ਚੱਢਾ

image

ਬਿਕਰਮ ਸਿੰਘ ਮਜੀਠੀਆ : ਰਾਘਵ ਚੱਢਾ


ਕਿਹਾ, ਚੰਨੀ ਦੇ ਨਿਰਦੇਸ਼ਾਂ 'ਤੇ ਮਜੀਠੀਆ ਨੂੰ  ਗਿ੍ਫ਼ਤਾਰ ਨਹੀਂ ਕਰ ਰਹੀ ਪੰਜਾਬ ਪੁਲਿਸ, ਐਫ਼ਆਈਆਰ ਸਿਰਫ਼ ਇਕ ਸਿਆਸੀ ਸਟੰਟ

ਚੰਡੀਗੜ੍ਹ, 2 ਜਨਵਰੀ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸੂਬੇ ਵਿਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ  ਖ਼ਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ, ਸੂਬੇ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁਧ ਇਕ ਕਮਜ਼ੋਰ ਐਫ਼ਆਈਆਰ ਦਰਜ ਕਰ ਕੇ ਸਿਰਫ਼ 'ਸਿਆਸੀ ਡਰਾਮਾ' ਰਚਿਆ ਹੈ |
ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ, ਜਿਸ ਨੇ ਤਿੰਨ ਹਫ਼ਤਿਆਂ ਵਿਚ ਪੰਜਾਬ ਵਿਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਨੇ ਪਿਛਲੇ ਪੰਜ ਸਾਲਾਂ ਵਿਚ ਕੁੱਝ ਨਹੀਂ ਕੀਤਾ | ਹੁਣ ਜਿਵੇਂ ਹੀ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਚੰਨੀ ਸਰਕਾਰ ਵਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁਧ ਇਕ 'ਸਟੰਟ' ਤਹਿਤ ਨਸ਼ਿਆਂ ਸਬੰਧੀ ਐਫ਼ਆਈਆਰ ਦਰਜ ਕਰਵਾ ਕੇ ਸੂਬੇ ਦੇ ਲੋਕਾਂ ਨੂੰ  ਗੁਮਰਾਹ ਕਰਨ ਦੀ ਅਸਫ਼ਲ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲਾਂ ਹੀ ਇਸ ਬਾਰੇ ਖ਼ਦਸ਼ਾ ਪ੍ਰਗਟ ਕਰ ਚੁਕੀ ਹੈ ਕਿ ਪੰਜਾਬ ਦੀ ਚੰਨੀ ਸਰਕਾਰ ਅਤੇ ਅਕਾਲੀ ਦਲ ਬਾਦਲ ਦੇ ਸੁਖਬੀਰ ਸਿੰਘ ਬਾਦਲ ਦਰਮਿਆਨ ਇਕ 'ਗੁਪਤ ਸੌਦੇ' ਤਹਿਤ ਮਜੀਠੀਆ ਵਿਰੁਧ ਐਫ਼ਆਈਆਰ ਦਰਜ ਕੀਤੀ ਜਾਵੇਗੀ, ਪਰ ਗਿ੍ਫ਼ਤਾਰ ਨਹੀਂ ਕੀਤਾ ਜਾਵੇਗਾ | ਰਾਘਵ ਚੱਢਾ ਨੇ ਦਸਿਆ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਲੁਧਿਆਣਾ ਸਿਟੀ ਸੈਂਟਰ
ਘੁਟਾਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਵੀ ਸ਼ਾਮਲ ਸੀ ਅਤੇ ਚੰਨੀ ਨੇ ਬਾਦਲ ਪ੍ਰਵਾਰ ਅੱਗੇ 'ਹੱਥ-ਜੋੜਕੇ' ਅਰਜੋਈ ਕਰ ਕੇ ਅਪਣੇ ਭਰਾ ਨੂੰ  ਇਸ ਮਾਮਲੇ ਵਿਚੋਂ ਬਾਹਰ ਕਢਵਾਇਆ ਸੀ |
ਰਾਘਵ ਚੱਢਾ ਨੇ ਇਸ ਗੱਲ 'ਤੇ ਹੈਰਾਨੀ ਜ਼ਾਹਰ ਕੀਤੀ ਕਿ ਬਿਕਰਮ ਮਜੀਠੀਆ ਵਿਰੁਧ ਦਰਜ ਐਫ਼ਆਈਆਰ ਅਤੇ ਉਸ ਤੋਂ ਬਾਅਦ ਅਗਾਊਾ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਮਜੀਠੀਆ ਨੂੰ  ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਐਫ਼ਆਈਆਰ ਜੋ ਪਿਛਲੇ ਮਹੀਨੇ 20 ਦਸੰਬਰ ਨੂੰ  ਦਰਜ ਹੋਈ ਸੀ | ਅੱਜ ਲਗਭਗ ਦੋ ਹਫ਼ਤੇ ਹੋ ਗਏ ਹਨ, ਪਰ ਮਜੀਠੀਆ ਅਗਾਊਾ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਖੁੱਲੇਆਮ ਘੁੰਮ ਰਿਹਾ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਗਿ੍ਫ਼ਤਾਰੀ ਨਾ ਹੋਣ ਨਾਲ ਚੰਨੀ ਅਤੇ ਬਾਦਲਾਂ ਵਿਚਕਾਰ ਸਿੱਧੇ ਤੌਰ 'ਤੇ 'ਅੰਦਰੂਨੀ ਗਠਜੋੜ' ਦਾ ਸੰਕੇਤ ਮਿਲਦਾ ਹੈ | ਰਾਘਵ ਚੱਢਾ ਨੇ ਦਸਿਆ ਕਿ ਉਨ੍ਹਾਂ ਨੂੰ  ਪੰਜਾਬ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ ਹੈ ਕਿ ਚੰਨੀ ਸਰਕਾਰ ਨੇ ਸਿਰਫ਼ ਮਜੀਠੀਆ ਵਿਰੁਧ ਐਫ਼ਆਈਆਰ ਦਰਜ ਕਰਨ ਲਈ ਕਿਹਾ ਗਿਆ ਸੀ, ਗਿ੍ਫ਼ਤਾਰ ਕਰਨ ਲਈ ਨਹੀਂ | ਉਨ੍ਹਾਂ ਚੰਨੀ ਸਰਕਾਰ ਨੂੰ  ਸਵਾਲ ਕੀਤਾ ਕਿ ਪੰਜਾਬ ਵਿਚੋਂ ਤਿੰਨ ਹਫ਼ਤਿਆਂ ਵਿਚ ਨਸ਼ਿਆਂ ਦਾ ਕਾਰੋਬਾਰ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਨੇ ਅਪਣੇ ਪਿਛਲੇ 100 ਦਿਨਾਂ ਵਿਚ ਇਸ ਬਾਰੇ ਕੀ ਕੀਤਾ ਹੈ? ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸੱਭ ਤੋਂ ਪਹਿਲਾਂ ਪੰਜਾਬ 'ਚ ਨਸ਼ੇ ਦੇ ਕਾਰੋਬਾਰ ਨੂੰ  ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਰਾਘਵ ਚੱਢਾ ਨਾਲ ਪਾਰਟੀ ਦੇ ਪੰਜਾਬ ਸੂਬੇ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਜਗਤਾਰ ਸਿੰਘ ਸੰਘੇੜਾ ਵੀ ਹਾਜ਼ਰ ਸਨ |
ਐਸਏਐਸ-ਨਰਿੰਦਰ-2-2