ਮੁੜ ਕਾਂਗਰਸ 'ਚ ਸ਼ਾਮਲ ਹੋਏ ਵਿਧਾਇਕ ਬਲਵਿੰਦਰ ਲਾਡੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁਝ ਦਿਨ ਪਹਿਲਾਂ ਹੋਏ ਸਨ ਭਾਜਪਾ 'ਚ ਸ਼ਾਮਲ

MLA Balwinder Ladi rejoins Congress

 

ਅਜਨਾਲਾ: ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਲਾਡੀ 28 ਦਸੰਬਰ ਨੂੰ ਬੀਜੇਪੀ ’ਚ ਸ਼ਾਮਲ ਹੋਏ ਸਨ। ਬੀਜੇਪੀ ’ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣਾ ਮਨ ਫਿਰ ਬਦਲ ਲਿਆ ਅਤੇ 6 ਦਿਨ ਬਾਅਦ ਵਾਪਸ ਕਾਂਗਰਸ ’ਚ ਸ਼ਾਮਲ ਹੋ ਗਏ।