ਨਹੀਂ ਰਹੇ ‘ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ’ ਗੀਤ ਲਿਖਣ ਵਾਲੇ ਸਵਰਨ ਸਿਵੀਆ: ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਸਵਰਨ ਸਿਵੀਆ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਸੁਖਜੀਤ ਸਿੰਘ ਸਿਵੀਆ ਨੇ ਫੇਸਬੁੱਕ ਪੋਸਟ ਰਾਹੀਂ ਦਿੱਤੀ ਹੈ।

Swaran Sivia, who wrote the song 'Sathon Baba Khon Lia Tera Nankana' is no more: Died due to heart attack

 

ਮੁਹਾਲੀ: ਮਸ਼ਹੂਰ ਗੀਤਕਾਰ ਸਵਰਨ ਸਿੰਘ ਸਿਵੀਆ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ‘ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ’ ਸਣੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਦੀ ਝੋਲੀ ਪਾਏ ਹਨ। ਸਵਰਨ ਸਿਵੀਆ ਦੇ ਦਿਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਸੁਖਜੀਤ ਸਿੰਘ ਸਿਵੀਆ ਨੇ ਫੇਸਬੁੱਕ ਪੋਸਟ ਰਾਹੀਂ ਦਿੱਤੀ ਹੈ।

ਸੁਖਜੀਤ ਨੇ ਲਿਖਿਆ, ‘‘ਮੈਨੂੰ ਦੁਖੀ ਮਨ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਮੇਰੇ ਪਿਤਾ ਤੇ ਮੇਰੇ ਦੋਸਤ ਸਵਰਨ ਸਿਵੀਆ ਦਾ ਅੱਜ ਦਿਹਾਂਤ ਹੋ ਗਿਆ ਹੈ। ਕਿਰਪਾ ਕਰ ਕੇ ਉਨ੍ਹਾਂ ਨੂੰ ਆਪਣੀਆਂ ਦੁਆਵਾਂ ’ਚ ਯਾਦ ਰੱਖਿਓ। ਅਸੀਂ ਉਨ੍ਹਾਂ ਦੇ ਆਖਰੀ ਸਫਰ ਬਾਰੇ ਤੁਹਾਨੂੰ ਸਭ ਨੂੰ ਜਲਦ ਜਾਣਕਾਰੀ ਦੇਵਾਂਗੇ।’’