ਟੈਂਡਰ ਘੁਟਾਲਾ ਮਾਮਲਾ: ਭਾਰਤ ਭੂਸ਼ਣ ਆਸ਼ੂ ਦੇ PA ਇੰਦਰਜੀਤ ਇੰਦੀ ਦਾ ਪੁਲਿਸ ਨੂੰ ਮਿਲਿਆ ਤਿੰਨ ਦਿਨਾਂ ਦਾ ਰਿਮਾਂਡ

ਏਜੰਸੀ

ਖ਼ਬਰਾਂ, ਪੰਜਾਬ

ਬਹੁਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ

Tender scam case: Bharat Bhushan Ashu's PA Inderjit Indi remanded to police for three days

ਮੁਹਾਲੀ- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਇੰਦਰਜੀਤ ਇੱਦੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ। 

ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਦੇ ਭਗੌੜੇ ਮੁਲਜ਼ਮ ਇੰਦਰਜੀਤ ਸਿੰਘ ਇੰਦੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਸ ਨੇ ਲੁਧਿਆਣਾ ਸਥਿਤ ਬਿਊਰੋ ਦੇ ਦਫ਼ਤਰ ਵਿਖੇ ਆਤਮ-ਸਮਰਪਣ ਕੀਤਾ। ਇਹ ਮੁਲਜ਼ਮ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਪ੍ਰਾਈਵੇਟ ਤੌਰ ‘ਤੇ ਨਿੱਜੀ ਸਹਾਇਕ (ਪੀ.ਏ.) ਵਜੋਂ ਕੰਮ ਕਰਦਾ ਰਿਹਾ ਹੈ।