Punjab Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਕੋਹਰੇ ਦਾ ਅਲਰਟ ਕੀਤਾ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Weather Update: ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿਤੀ ਸਲਾਹ

Punjab Weather Update News in punjabi

Punjab Weather Update News in punjabi: ਪੰਜਾਬ ਵਿਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਲੋਕ ਘਰਾਂ ਵਿੱਚ ਲੁਕਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਦੋਂ ਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੋਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਰਿਹਾ। ਵਿਭਾਗ ਨੇ ਲੋਕਾਂ ਨੂੰ ਹੌਲੀ-ਹੌਲੀ ਗੱਡੀ ਚਲਾਉਣ ਅਤੇ ਪੈਦਲ ਚੱਲਣ ਆਦਿ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਮੌਸਮ ਵਿਭਾਗ ਮੁਤਾਬਕ ਚੱਕਰਵਾਤੀ ਹਵਾਵਾਂ ਦਾ ਘੇਰਾ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਤੇ ਹੈ। ਇਸ ਕਾਰਨ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਅੱਜ ਤੋਂ 6 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ। ਅਜਿਹੇ 'ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ।

ਇਹ ਵੀ ਪੜ੍ਹੋ; Moga Accident News : ਮੋਗਾ 'ਚ ਨੌਜਵਾਨ ਨੂੰ ਟਰੈਕਟਰ-ਟਰਾਲੀ ਨੇ ਕੁਚਲਿਆ, ਮੌਕੇ 'ਤੇ ਹੀ ਮੌਤ 

(For more news apart from Punjab Weather Update News in punjabi, stay tuned to Rozana Spokesman)

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 10.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 6.7 ਡਿਗਰੀ ਘੱਟ ਸੀ। ਇਸੇ ਤਰ੍ਹਾਂ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 11.6 ਡਿਗਰੀ ਦਰਜ ਕੀਤਾ ਗਿਆ। ਜਦਕਿ ਲੁਧਿਆਣਾ 11.7 ਡਿਗਰੀ, ਰੋਪੜ 11.1 ਡਿਗਰੀ ਰਿਹਾ। ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਹੋ ਸਥਿਤੀ ਬਣੀ ਹੋਈ ਹੈ।