SGPC ਸੰਵਿਧਾਨ ਵੱਲੋਂ ਬਣਾਈ ਗਈ ਕਮੇਟੀ : ਐਡਵੋਕੇਟ ਧਾਮੀ
ਐਸ.ਜੀ.ਪੀ.ਸੀ. ਦੇ ਪ੍ਰਬੰਧਾਂ ਨੂੰ ਤਹਿਸ-ਨਹਿਸ ਕਰਨ ਦੀ ਬਣਾਈ ਜਾ ਰਹੀ ਯੋਜਨਾ
ਮੋਹਾਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਚੰਡੀਗੜ੍ਹ ਵਿਖੇ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤਾਂ ਵਿਚ ਕੁੱਝ ਹੋਰ ਕਹਿ ਰਹੀ ਹੈ ਤੇ ਕਾਰਵਾਈ ਕੁਝ ਹੋਰ ਕਰ ਰਹੀ ਹੈ।
328 ਸਰੂਪਾਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਸ ਵਿਚ ਕਿਸੇ ਦੀ ਵੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਐਡਵੋਕੇਟ ਹਰਜਿੰਦਰ ਧਾਮੀ ਨੇ ਪੁੱਛਿਆ ਕਿ ਕੀ ਅਸੀਂ ਸਾਰੇ ਪ੍ਰਬੰਧ ਸਰਕਾਰ ਦੇ ਹੱਥ ਦੇ ਦਈਏ? ਉਨ੍ਹਾਂ ਅੱਗੇ ਕਿਹਾ ਕਿ ਐਸ.ਜੀ.ਪੀ.ਸੀ. ਸੰਵਿਧਾਨ ਵਲੋਂ ਬਣਾਈ ਕਮੇਟੀ ਹੈ ਅਤੇ ਇਸ ਦੇ ਸਾਰੇ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਿੱਧੇ ਤੌਰ ’ਤੇ ਕਮੇਟੀ ਖ਼ਿਲਾਫ਼ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ,ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।