ਸਿੱਖਾਂ ਦੇ ਵਿਰੋਧ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਗੁਰਦੁਆਰਾ ਐਕਟ ‘ਚ ਸੋਧ ਦੀ ਤਜਵੀਜ਼ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਗੁਰਦੁਆਰਿਆਂ ਸਬੰਧੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਫੜਨਵੀਸ ਨੇ ਐਲਾਨ ...

Devendra Fadnavis

ਚੰਡੀਗੜ੍ਹ : ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਗੁਰਦੁਆਰਿਆਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਫੜਨਵੀਸ ਨੇ ਐਲਾਨ ਕੀਤਾ ਹੈ ਕਿ ਮਹਾਰਾਸ਼ਟਰ ਦੇ ਗੁਰਦੁਆਰਾ ਐਕਟ ਦੀ ਧਾਰਾ 11 ਵਿਚ ਸੋਧ ਕਰਨ ਦੀ ਤਜਵੀਜ਼ ਪੱਕੇ ਤੌਰ ‘ਤੇ ਰੱਦ ਕਰ ਦਿਤੀ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪਹਿਲਾਂ ਵਾਲੀ ਸਥਿਤੀ ਹੀ ਬਰਕਰਾਰ ਰਹੇਗੀ। ਇਸ ਵਿਚ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।

ਦੱਸ ਦਈਏ ਕਿ ਐਸਜੀਪੀਸੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਸਰਕਾਰ ਦੀ ਦਖ਼ਲਅੰਦਾਜੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਬੋਰਡ ਉਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਐਸਜੀਪੀਸੀ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਮੋਰਚਾ ਖੋਲ੍ਹ ਦੇਵੇਗੀ। ਮਹਾਰਾਸ਼ਟਰ ਸਿੱਖ ਗੁਰਦੁਆਰਾ ਬੋਰਡ ਦੇ ਸਾਬਕਾ ਪ੍ਰਧਾਨ ਲੱਡੂ ਸਿੰਘ ਮਹਾਜਨ ਨੇ ਕਿਹਾ ਕਿ ਜੇਕਰ ਸਰਕਾਰ ਅਪਣਾ ਪ੍ਰਧਾਨ ਲਗਾਉਣ ਦੀਆਂ ਹੰਭਲੀਆਂ ਤੋਂ ਪਿੱਛੇ ਨਾ ਹਟੀ ਤਾਂ ਆਉਣ ਵਾਲੀਆਂ ਲੋਕਸਭਾ ਚੋਣਾਂ ਵਿਚ ਇਸ ਦੇ ਨਫ਼ੇ-ਨੁਕਸਾਨ ਦੀ ਜ਼ਿੰਮੇਵਾਰ ਉਹ ਖ਼ੁਦ ਹੋਵੇਗੀ।

ਪੰਜ ਪਿਆਰਿਆਂ ਨੇ ਵੀ ਮਹਾਰਾਸ਼‍ਟਰ ਦੇ ਨਾਂਦੇੜ ‘ਚ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਗੁਰਦੁਆਰਾ ਉਤੇ ਪ੍ਰਸ‍ਤਾਵ ਪਾਸ ਕੀਤਾ ਹੈ ਅਤੇ ਕਿਹਾ ਹੈ ਕਿ ਸ਼੍ਰੀ ਗੁਰਦੁਆਰਾ ਸਾਹਿਬ ਅਤੇ ਸਿੱਖਾਂ ਦੇ ਮਸਲਿਆਂ ਤੋਂ ਸਰਕਾਰ ਦੂਰ ਹੀ ਰਹੇ।