ਗੁਰਦਾਸ ਮਾਨ ਦਾ ਪੁੱਤਰ ਤੇ ਨੂੰਹ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

ਏਜੰਸੀ

ਖ਼ਬਰਾਂ, ਪੰਜਾਬ

ਦਰਸ਼ਨ ਕਰਨ ਉਪਰੰਤ ਬੈਠ ਕੇ ਇਲਾਹੀ ਬਾਣੀ ਸ਼ਬਦ ਕੀਰਤਨ ਸਰਵਣ ਕੀਤਾ

File photo

ਅੰਮ੍ਰਿਤਸਰ : ਪੰਜਾਬੀ ਮਸ਼ਹੂਰ ਗਾਇਕ ਤੇ ਐਕਟਰ ਗੁਰਦਾਸ ਮਾਨ ਦੇ ਪੁੱਤਰ ਤੇ ਨੂੰਹ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਪੁੱਜੇ। ਜਿੱਥੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਬੈਠ ਕੇ ਇਲਾਹੀ ਬਾਣੀ ਸ਼ਬਦ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਗੁਰਇਕ ਮਾਨ  ਤੇ ਅਦਾਕਾਰਾ ਸਿਮਰਨ ਕੌਰ ਮੁੰਡੀ ਨੇ ਸ੍ਰੀ ਗੁਰੂ ਰਾਮ ਦਾਸ ਲੰਗਰ ਘਰ ਵਿਖੇ ਬਰਤਨ ਸਾਫ਼, ਲੰਗਰ ‘ਚ ਪ੍ਰਸ਼ਾਦੇ ਪਕਾਉਣ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ, ਆਈਪੀਐਸ ਵਿਕਰਮਜੀਤ ਦੁੱਗਲ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਕਰੀਬ 2 ਘੰਟੇ ਰੁੱਕਣ ਤੋਂ ਬਾਅਦ ਮਾਨ ਪਰਿਵਾਰ ਦੇ ਮੈਂਬਰ ਵਾਪਿਸ ਪਰਤ ਗਏ। ਦੱਸ ਦਈਏ ਕਿ ਗੁਰਦਾਸ ਮਾਨ ਦਾ ਇਕਲੌਤਾ ਬੇਟਾ ਗੁਰਇਕ ਮਾਨ ਅਤੇ ਇਹ ਦੋਵੇ ਕੁਝ ਸਾਲਾਂ ਤੋਂ ਇਕ ਦੂਜੇ ਨਾਲ ਰਿਲੇਸ਼ਨ ਵਿਚ ਸਨ। 

ਗੁਰਇਕ ਮਾਨ ਪਿਛਲੇ ਲੰਮੇ ਸਮੇਂ ਤੋਂ ਮੁੰਬਈ ‘ਚ ਰਹਿ ਰਿਹਾ ਹੈ। ਜੇਕਰ ਸਿਮਰਨ ਕੌਰ ਮੁੰਡੀ ਦੀ ਗੱਲ ਕੀਤੀ ਜਾਵੇਂ ਤਾਂ ਉਹ ਫ਼ੈਮਿਨੇ ਮਿਸ ਇੰਡੀਆ, ਮਿਸ ਯੂਨੀਵਰਸ ਸਮੇਤ ਕਈ ਖਿਤਾਬ ਆਪਣੇ ਨਾਂ ਕਰ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਪੰਜਾਬੀ ਇੰਡਸਟਰੀ ਵਿੱਚ ਆਪਣੀ ਗਾਇਕੀ ਨਾਲ ਵੱਖਰੀ ਪਹਿਚਾਣ ਬਣਾਉਣ ਵਾਲੇ ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਸਾਬਕਾ ਫ਼ੈਮਿਨਾ ਮਿਸ ਇੰਡੀਆ ਅਤੇ ਭਾਰਤੀ ਮਾਡਲ ਤੇ ਪਾਲੀਵੁੱਡ ਅਦਾਕਾਰ ਸਿਮਰਨ ਕੌਰ ਮੁੰਡੀ ਕੁੱਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ਵਿਚ ਬੱਝੇ ਸਨ ਅਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਣ ਆਏ ਸਨ।