ਕਿਸਾਨੀ ਸੰਘਰਸ਼ ਤੋਂ ਵਾਪਸ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ। ਇੱਥੇ ਉਸ ਨੇ ਆਖ਼ਰੀ ਸਾਹ ਲਏ।

farmer

ਸਰਾਏ ਅਮਾਨਤ ਖਾਂ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਭਗ ਦੋ ਮਹੀਨਿਆਂ ਤੋਂ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਦੇ ਚਲਦਿਆਂ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਕਿਸਾਨ ਸ਼ੁਕਰਚੱਕ ਚੀਮਾ ਜ਼ਿਲ੍ਹਾ ਤਰਨ ਤਾਰਨ ਦਾ ਰਹਿਣ ਵਾਲਾ ਹੈ ਦੀ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ 42 ਸਾਲਾ ਕਿਸਾਨ ਦੀ ਮੌਤ ਬੀਤੀ ਰਾਤ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਹੋਈ ਹੈ। 

ਦੱਸਿਆ ਜਾ ਰਿਹਾ ਹੈ ਕਿ ਜਮਹੂਰੀ ਕਿਸਾਨ ਸਭਾ ਦੇ ਕਾਰਕੁੰਨ ਸੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਤਰਨ ਤਾਰਨ ਦਾ ਰਹਿਣ ਵਾਲਾ ਹੈ ਤੇ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਮਗਰੋਂ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ। ਇੱਥੇ ਉਸ ਨੇ ਆਖ਼ਰੀ ਸਾਹ ਲਏ।

ਜ਼ਿਕਰਯੋਗ ਹੈ ਕਿ  ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ।  ਪੁਲਿਸ ਵੱਲੋਂ ਦਿੱਲੀ-ਗਾਜੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਬਾਵਜੂਦ ਕਿਸਾਨ ਪੂਰੇ ਜੋਸ਼ ਨਾਲ ਸੰਘਰਸ਼ ਵਿਚ ਡਟੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਕਿਸਾਨ ਟਰਾਲੀਆਂ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ।