ਕਿਸਾਨ ਅੰਦੋਲਨ ਤੋਂ ਵਾਪਸ ਘਰ ਪਰਤੀ 70 ਸਾਲਾ ਬੇਬੇ ਨੇ ਤੋੜਿਆ ਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ...

Sukhdev Kaur

ਮੋਗਾ: ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਜਿਥੇ ਕਿ ਹਰੇਕ ਵਰਗ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਧਰ ਦੂਜੇ ਪਾਸੇ ਆਏ ਦਿਨੀਂ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਦੁਖਦਾਈ ਖਬਰਾਂ ਮਿਲ ਰਹੀਆਂ ਹਨ। ਇਸ ਤਰ੍ਹਾਂ ਦੀ ਇਕ ਹੋਰ ਦੁਖਦਾਈ ਖਬਰ ਮੋਗਾ ਜ਼ਿਲ੍ਹੇ ਦੇ ਪਿੰਡ ਮਹੇਸਰੀ ਸੰਧੂਆਂ ਦੀ ਰਹਿਣ ਵਾਲੀ ਇਕ 70 ਸਾਲਾ ਬੇਬੇ ਜਿਹੜੀ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਗਈ ਸੀ।

ਉਸਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਕੌਰ (70) ਪਤਨੀ ਦਪੀਲ ਸਿੰਘ ਨੂੰ ਅੰਦੋਲਨ ਦੌਰਾਨ ਸਿਹਤ ਵਿਗੜਨ ਤੋਂ ਬਾਅਦ ਮੋਗਾ ਵਿਖੇ ਲਿਆਂਦਾ ਗਿਆ।

ਇਸ ਤੋਂ ਬਾਅਦ ਉਸ ਨੂੰ ਮੋਗਾ ਦੇ ਵੱਖ-ਵੱਖ ਹਸਪਤਾਲਾਂ 'ਚ ਇਲਾਜ ਲਈ ਲਿਆਂਦਾ ਗਿਆ ਪਰ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਸ ਦੁੱਖਦਾਈ ਘਟਨਾ ਦੇ ਵਾਪਰਨ ਨਾਲ ਕਿਸਾਨ ਜਥੇਬੰਦੀਆਂ ਅਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ੍ਹ ਗਈ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਚੁੱਕਾ ਹੈ।