ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ, ਚੱਲਦੀ ਕਾਰ ‘ਚ ਕੁੜੀ ਨਾਲ ਕੀਤਾ ਜਬਰ-ਜਨਾਹ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਲੁਧਿਆਣਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ,ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ਼ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ 22 ਸਾਲਾਂ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕੀਤਾ।
ਜਾਣਕਾਰੀ ਅਨੁਸਾਰ ਲੁਧਿਆਣਾ 'ਚ ਬੱਸ ਅੱਡੇ ਨੇੜੇ ਚੱਲਦੀ ਕਾਰ ਵਿੱਚ 6 ਦਰਿੰਦਿਆਂ ਨੇ 22 ਸਾਲਾਂ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕੀਤਾ। ਮਿਲੀ ਜਾਣਕਾਰੀ ਅਨੁਸਾਰ ਪੀੜਤ ਕੁੜੀ ਜਲੰਧਰ ਦੀ ਰਹਿਣ ਵਾਲੀ ਹੈ ਅਤੇ ਲੁਧਿਆਣਾ ‘ਚ ਆਪਣੀ ਭੂਆ ਕੋਲ ਰਹਿੰਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਦਰਿੰਦੇ ਕੁੜੀ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਹਿਸਾਰ ਰਵਾਨਾ ਹੋ ਗਏ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁੜੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਿਸਾਰ ਉਤਾਰ ਕੇ ਫ਼ਰਾਰ ਹੋ ਗਏ। ਪੀੜਤ ਕੁੜੀ ਨੂੰ ਜਦੋਂ ਹੋਸ਼ ਆਇਆ ਤਾਂ ਉਸ ਨੇ ਹਿਸਾਰ ‘ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।