ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਨੂੰ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ
ਇਕ ਹਫ਼ਤੇ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ 'ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ। ਵਿਧਾਇਕ ਖ਼ਿਲਾਫ਼ ਪੰਜਾਬ ਦੀ ਅਦਾਲਤ ਨੇ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਰਾਜ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਹਫ਼ਤੇ ਬਾਅਦ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਦੇ ਹੁਕਮਾਂ ਖ਼ਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਲੁਧਿਆਣਾ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਤੋਂ ਇਲਾਵਾ ਜਬਰ-ਜ਼ਿਨਾਹ ਦੇ ਇਕ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ