Bathinda Murder News: ਬਸੰਤ 'ਤੇ ਪੁੱਤ ਲਈ ਪਤੰਗ ਲੈਣ ਗਏ ਪਿਓ ਦਾ ਬੇਰਹਿਮੀ ਨਾਲ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bathinda Murder News: ਬਸੰਤ ਪੰਚਮੀ ਹੋਏ ਕਤਲ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ

Bathinda Murder News in punjabi

Bathinda Murder News in punjabi : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੂਆਣਾ ਵਿੱਚ ਬਸੰਤ ਪੰਚਮੀ ਵਾਲੇ ਦਿਨ ਪਿਤਾ ਦੇ ਬੇਰਹਿਮੀ ਨਾਲ ਕਤਲ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਰਾਜ ਸਿੰਘ ਆਪਣੇ ਲੜਕੇ ਲਈ ਪਤੰਗ ਖ਼ਰੀਦਣ ਲਈ ਗੁਰਦੁਆਰਾ ਸਾਹਿਬ ਨੇੜੇ ਸਥਿਤ ਦੁਕਾਨ ਵੱਲ ਜਾ ਰਿਹਾ ਸੀ। ਪੁਰਾਣੀ ਰੰਜਿਸ਼ ਕਾਰਨ ਦਰਜਨ ਦੇ ਕਰੀਬ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।  ਗੰਭੀਰ ਜ਼ਖ਼ਮੀ ਸੁਖਰਾਜ ਨੂੰ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ।

ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਖਰਾਜ ਸਿੰਘ ਪਿੰਡ ਬੱਲੂਆਣਾ ਵਿੱਚ ਕਿਸਾਨ ਦਰਸ਼ਨ ਸਿੰਘ ਦਾ ਲੜਕਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਅੱਧੀ ਦਰਜਨ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਬਸੰਤ ਪੰਚਮੀ ਦੇ ਤਿਉਹਾਰ 'ਤੇ ਵਾਪਰੀ ਇਹ ਘਟਨਾ ਨੇ ਪੂਰੇ ਇਲਾਕੇ ਵਿੱਚ ਸਦਮੇ ਦੀ ਲਹਿਰ ਭੇਜ ਦਿੱਤੀ ਹੈ।