ਅੰਦੋਲਨ ਦਾ ਇਕ ਸਾਲ ਪੂਰਾ ਹੋਣ 'ਤੇ ਹੋਣਗੀਆਂ ਤਿੰਨ ਮਹਾਪੰਚਾਇਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 70ਵੇਂ ਦਿਨ ਵੀ ਜਾਰੀ

Three Mahapanchayats will be held on completion of one year of the movement.

ਖਨੌਰੀ:ਖਨੌਰੀ ਕਿਸਾਨ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 70ਵੇਂ ਦਿਨ ਵੀ ਜਾਰੀ ਰਿਹਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੋਨਾਂ ਫੋਰਮਾਂ ਦੀ ਸ਼ੰਭੂ ਮੋਰਚੇ ਉੱਪਰ ਕੱਲ ਦੇਰ ਰਾਤ ਮੀਟਿੰਗ ਹੋਈ, ਜਿਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਬਾਰਡਰਾਂ ਉੱਪਰ ਲੜੇ ਜਾ ਰਹੇ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ਸਮੇਂ 11 ਫਰਵਰੀ ਰਤਨਪੁਰਾ, 12 ਫਰਵਰੀ ਖਨੌਰੀ ਅਤੇ 13 ਫਰਵਰੀ ਨੂੰ ਸ਼ੰਭੂ ਕਿਸਾਨ ਮੋਰਚੇ ਉੱਪਰ ਹੋ ਰਹੀਆਂ ਕਿਸਾਨ ਮਹਾਪੰਚਾਇਤਾਂ ਦੇ ਪ੍ਰਬੰਧਾਂ ਸੰਬੰਧੀ ਡਿਊਟੀਆਂ ਲਗਾਈਆਂ ਗਈਆਂ ਅਤੇ ਮੋਰਚੇ ਦੀ ਅੱਗੇ ਦੀ ਰਣਨੀਤੀ ਅਤੇ ਅੱਗੇ ਦੇ ਪ੍ਰੋਗਰਾਮਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।

ਕਿਸਾਨ ਆਗੂਆਂ ਦੱਸਿਆ ਕਿ 14 ਫਰਵਰੀ ਨੂੰ ਸਰਕਾਰ ਨਾਲ ਹੋਣ ਵਾਲੀ ਗੱਲਬਾਤ ਸੰਬੰਧੀ ਰਣਨੀਤੀ ਉਡੀਕਣ ਵਾਸਤੇ ਜਲਦ ਹੀ ਦੋਨੋਂ ਫੋਰਮਾਂ ਦੀ ਮੀਟਿੰਗ ਦੁਬਾਰਾ ਤੋ ਕੀਤੀ ਜਾਵੇਗੀ ਅਤੇ ਉਸ ਮੀਟਿੰਗ ਵਿੱਚ ਸਰਕਾਰ ਨਾਲ ਗੱਲਬਾਤ ਲਈ ਜਾਣ ਵਾਲੇ ਡੈਲੀਗੇਸ਼ਨ ਦੇ ਨਾਮ ਤੈਅ ਕੀਤੇ ਜਾਣਗੇ। ਕਿਸਾਨ ਆਗੂ ਦੱਸਿਆ ਕਿ ਰਤਨਪੁਰਾ ਮੋਰਚੇ ਉੱਪਰ 11 ਫਰਵਰੀ ਨੂੰ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਜਾਣ ਵਾਸਤੇ ਪੰਜਾਬ ਅਤੇ ਹਰਿਆਣਾ ਵਿੱਚ, ਰਤਨਪੁਰਾ ਕਿਸਾਨ ਮੋਰਚੇ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਟਿੰਗਾਂ ਕਰਕੇ ਮੋਰਚਿਆਂ ਵੱਲੋਂ ਡਿਊਟੀਆਂ ਲਗਾਈਆ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਦੇ ਵਿੱਚ 11 ਤਰੀਕ ਨੂੰ ਰਤਨਪੁਰਾ (ਰਾਜਸਥਾਨ) ਮਹਾਪੰਚਾਇਤ ਵਿੱਚ ਕਿਸਾਨ ਪਹੁੰਚਣਗੇ।