ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ
ਮੁੰਬਈ ’ਚ ਉਦਯੋਗਪਤੀਆਂ ਨਾਲ ਪੰਜਾਬ ’ਚ ਨਿਵੇਸ਼ ਸਬੰਧੀ ਕਰਨਗੇ ਮੀਟਿੰਗ
Chief Minister Bhagwant Mann on two-day visit to Maharashtra
ਚੰਡੀਗੜ੍ਹ : ਮੁੱਖ ਮੰਤਰੀ ਦਫ਼ਤਰ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ ਹਨ। ਅੱਜ ਉਹ ਮੁੰਬਈ ਵਿਚ ਉਦਯੋਗਪਤੀਆਂ ਨਾਲ ਪੰਜਾਬ ਵਿਚ ਨਿਵੇਸ਼ ਸੰਬੰਧੀ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਪੰਜਾਬ ਵਿਚ ਉਦਯੋਗ ਅਤੇ ਰੁਜ਼ਗਾਰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕਰਨਗੇ।