ਨਵਜੋਤ ਸਿੱਧੂ ਵਲੋਂ 2 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ : ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ...

Navjot Singh Sidhu

E Bus

E Bus

ਅੰਮ੍ਰਿਤਸਰ : ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਇਸ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਨੂੰ ਪੀਣ ਲਈ ਸਾਫ਼-ਸੁਥਰੇ ਨਹਿਰੀ ਪਾਣੀ ਦੀ ਸਹੂਲਤ ਵੀ ਸ਼ਾਮਲ ਹੈ।

ਨਗਰ ਨਿਗਮ ਵਿਚ ਲੋਕ ਨੁੰਮਾਇਦਿਆਂ ਲਈ ਨਵਾਂ ਦਫ਼ਤਰ ਖੋਲ੍ਹਿਆ : ਸਿੱਧੂ ਵਲੋਂ ਇਸ ਮੌਕੇ ਸ਼ਹਿਰ ਵਿਚ 34 ਕਰੋੜ ਰੁਪਏ ਦੀ ਲਾਗਤ ਨਾਲ ਐਲ.ਈ.ਡੀ. ਲਾਇਟਾਂ, ਸਾਰੇ ਸਰਕਾਰੀ ਦਫ਼ਤਰਾਂ 'ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ, 168 ਕਰੋੜ ਰੁਪਏ ਦੀ ਲਾਗਤ ਨਾਲ ਜਨਤਕ ਟਰਾਂਸਪੋਰੇਸ਼ਨ ਲਈ ਈ-ਵਾਹਨ ਸਿਸਟਮ ਸ਼ਾਮਲ ਹੈ, ਦੀ ਸ਼ੁਰੂਆਤ ਕੀਤੀ। ਕਾਰਪੋਰੇਸ਼ਨ ਦਫ਼ਤਰ ਵਿਚ ਜਨਤਾ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਖੋਲ੍ਹੇ ਗਏ ਨਵੇਂ ਦਫ਼ਤਰ ਦੀ ਸ਼ੁਰੂਆਤ ਕਰਨ ਉਪਰੰਤ ਨਵਜੋਤ ਸਿੰਘ ਸਿੱਧੂ ਨੇ ਦਸਿਆ ਕਿ ਗੁਰੂ ਨਗਰੀ ਧਾਰਮਕ ਨੂੰ ਉਚ ਦਰਜੇ ਦਾ ਸ਼ਹਿਰ ਬਨਾਉਣ ਅਤੇ ਇਥੇ ਆਉਣ ਵਾਲੇ ਹਰ ਸੈਲਾਨੀ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।